ਅਮਨ-ਕਾਨੂੰਨ ਭੰਗ ਕਰਨ ਵਾਲੇ ਨੂੰ ਬਖ਼ਸ਼ਾਂਗੇ ਨਹੀਂ: ‘ਆਪ’
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਮਨ-ਕਾਨੂੂੰਨ ਦੀ ਸਥਿਤੀ ਦੀ ਬਹਾਲੀ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਅਮਨ-ਕਾਨੂੰਨ ਦੀ ਸਥਿਤੀ ਭੰਗ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ...
Advertisement
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਮਨ-ਕਾਨੂੂੰਨ ਦੀ ਸਥਿਤੀ ਦੀ ਬਹਾਲੀ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਅਮਨ-ਕਾਨੂੰਨ ਦੀ ਸਥਿਤੀ ਭੰਗ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਜਨਰਲ ਸਕੱਤਰ ਬਲਤੇਜ ਪੰਨੂ, ਹਰਚੰਦ ਸਿੰਘ ਬਰਸਟ ਅਤੇ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਫ਼ਾਜ਼ਿਲਕਾ ਵਿੱਚ ਆਰ ਐੱਸ ਐੱਸ ਆਗੂ ਦੇ ਪੁੱਤਰ ਦੇ ਕਤਲ ਦੇ ਜ਼ਿੰਮੇਵਾਰ ਗੈਂਗਸਟਰ ਦੇ ਪੁਲੀਸ ਮੁਕਾਬਲੇ ਵਿੱਚ ਮਾਰੇ ਜਾਣ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਪੁਲੀਸ ਪੂਰੀ ਤਰ੍ਹਾਂ ਮੁਸਤੈਦ ਹੈ। ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀਆਂ ’ਤੇ ਕਿਸੇ ਵੀ ਹਮਲੇ ਨੂੰ ਬਰਦਾਸ਼ਤ ਨਹੀਂ ਕਰੇਗੀ।
Advertisement
Advertisement
×

