Punjab budget session ਪੰਜਾਬ ਤੇ ਹਰਿਆਣਾ ਦੇ ਮਸਲੇ ਮਿਲ ਬੈਠ ਕੇ ਹੱਲ ਕਰਾਂਗੇ: ਨਾਇਬ ਸਿੰਘ ਸੈਣੀ
ਐੱਸਵਾਈਐੱਲ ਮਸਲੇ ਦੇ ਠੋਸ ਹੱਲ ਦੀ ਕੀਤੀ ਵਕਾਲਤ; ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ ਦਾ ਸੰਧਵਾਂ ਤੇ ਹੋਰਨਾਂ ਵੱਲੋਂ ਸਨਮਾਨ
Advertisement
ਆਤਿਸ਼ ਗੁਪਤਾ
ਚੰਡੀਗੜ੍ਹ, 25 ਮਾਰਚ
Advertisement
Punjab budget session ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਦੇਖਣ ਲਈ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰਨਾਂ ਮੰਤਰੀਆਂ ਵੱਲੋਂ ਸਨਮਾਨ ਕੀਤਾ ਗਿਆ।
Advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਤੇ ਹਰਿਆਣਾ ਦੋਵੇਂ ਭਰਾ ਹਨ। ਦੋਵੇਂ ਇਕੱਠੇ ਰਹਿੰਦੇ ਹਨ, ਪਰ ਦਰਵਾਜ਼ੇ ਵੱਖ ਵੱਖ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਹੀ ਹਰਿਆਣਾ ਬਣਿਆ ਸੀ। ਉਨ੍ਹਾਂ ਕਿਹਾ ਕਿ ਦੋਵਾਂ ਸੂਬਿਆਂ ਵਿੱਚ ਚੱਲ ਰਹੇ ਮਸਲਿਆਂ ਨੂੰ ਮਿਲ ਬੈਠ ਕੇ ਹੱਲ ਕੀਤਾ ਜਾਵੇਗਾ। ਉਨ੍ਹਾਂ ਐੱਸਵਾਈਐੱਲ ਦੇ ਮਸਲੇ ਦਾ ਵੀ ਠੋਸ ਹੱਲ ਕੱਢਣ ਦੀ ਵਕਾਲਤ ਕੀਤੀ।
Advertisement
×