ਪਾਰਟੀ ਨੂੰ ਕਮਜ਼ੋਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਾਂਗੇ: ਰਾਜਾ ਵੜਿੰਗ

ਭਗਵੰਤ ਮਾਨ ਨੂੰ ਸੰਗਰੂਰ ਵਿੱਚ ਸਿੰਗਲਾ ਜਿੰਨਾ ਵਿਕਾਸ ਕਰ ਕੇ ਦਿਖਾਉਣ ਦੀ ਚੁਣੌਤੀ

ਪਾਰਟੀ ਨੂੰ ਕਮਜ਼ੋਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਾਂਗੇ: ਰਾਜਾ ਵੜਿੰਗ

ਸੰਗਰੂਰ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ।

ਗੁਰਦੀਪ ਸਿੰਘ ਲਾਲੀ

ਸੰਗਰੂਰ, 19 ਮਈ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਖਿਆ ਕਿ ‘ਮੈਂ-ਮੈਂ’ ਕਰਨ ਵਾਲੇ ਤੇ ਬੇਸਬਰੇ ਲੋਕਾਂ ਨੇ ਹੀ ਕਾਂਗਰਸ ਦਾ ਜਨਾਜ਼ਾ ਕੱਢਿਆ ਹੈ ਤੇ ਹਰ ਆਗੂ ਇਹ ਸਮਝਦਾ ਹੈ ਕਿ ਉਸ ਤੋਂ ਬਗੈਰ ਕਾਂਗਰਸ ਨਹੀਂ ਚੱਲ ਸਕਦੀ। ਰਾਜਾ ਵੜਿੰਗ ਸੂਬਾ ਪ੍ਰਧਾਨ ਬਣਨ ਮਗਰੋਂ ਇਥੇ ਪਾਰਟੀ ਆਗੂ ਤੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਿਹਾਇਸ਼ ’ਤੇ ਪਾਰਟੀ ਵਰਕਰਾਂ ਦੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਪਾਰਟੀ ਨੂੰ ਕਮਜ਼ੋਰ ਕਰਨ ਦੀਆਂ ਕਾਰਵਾਈਆਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ। ਉਨ੍ਹਾਂ ਕਿਹਾ ਕਿ ਉਹ ਇੱਕ ਮਹੀਨਾ ਹੋਰ ਵੇਖਣਗੇ, ਉਸ ਮਗਰੋਂ ਪਾਰਟੀ ਨੂੰ ਕਮਜ਼ੋਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ 15-20 ਦਿਨਾਂ ਵਿੱਚ ਪਾਰਟੀ ਦਾ ਜਥੇਬੰਦਕ ਢਾਂਚਾ ਤਿਆਰ ਕਰ ਦਿੱਤਾ ਜਾਵੇਗਾ। ਸ੍ਰੀ ਵੜਿੰਗ ਨੇ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਹਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਨਾਲ ਕੋਈ ਸ਼ਿਕਵਾ ਨਹੀਂ ਹੈ, ਕਿਉਂਕਿ ਖਰਾਬੀ ਉਨ੍ਹਾਂ ਦੇ ਆਪਣੇ ਘਰ ਵਿੱਚ ਹੀ ਸੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਜੂਨ ਮਹੀਨੇ ਤੋਂ ਸੰਗਰੂਰ ’ਚ ਪੱਕੇ ਡੇਰੇ ਲਾਉਣਗੇ ਅਤੇ ਲੋਕਾਂ ਦੀ ਰਾਇ ਨਾਲ ਚੋਣ ਰਣਨੀਤੀ ਬਣਾਈ ਜਾਵੇਗੀ। ਸੂਬਾ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਹ ਸੰਗਰੂਰ ਵਿੱਚ ਵਿਜੈਇੰਦਰ ਸਿੰਗਲਾ ਜਿੰਨਾ ਵਿਕਾਸ ਕਰਵਾ ਦੇਣ ਤਾਂ ਉਹ ਸਾਰੀ ਉਮਰ ਉਨ੍ਹਾਂ ਦਾ ਪਾਣੀ ਭਰਨਗੇ। ਉਨ੍ਹਾਂ ਦੱਸਿਆ ਕਿ ਉਹ ਪਾਰਟੀ ਦੇ ਚਿੰਤਨ ਸ਼ਿਵਰ ’ਚੋਂ ਆਏ ਹਨ, ਜਿਸ ਵਿੱਚ ਪਾਰਟੀ ਆਗੂਆਂ ਨੇ ਕਈ ਅਹਿਮ ਫੈ਼ਸਲੇ ਲਏ ਹਨ। ਜਦੋਂ ਇਹ ਫੈ਼ਸਲੇ ਪਾਰਟੀ ਨੇ ਲਾਗੂ ਕੀਤੇ ਤਾਂ ਕੋਈ ਤਾਕਤ ਕਾਂਗਰਸ ਨੂੰ ਦੇਸ਼ ਦੀ ਸੱਤਾ ’ਚ ਆਉਣ ਤੋਂ ਨਹੀਂ ਰੋਕ ਸਕੇਗੀ। ਇਸ ਮੌਕੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ, ਪਾਰਟੀ ਆਗੂ ਇੰਦਰਬੀਰ ਸਿੰਘ ਬੁਲਾਰੀਆ, ਸੁਭਾਸ਼ ਗਰੋਵਰ, ਪਰਮਿੰਦਰ ਸ਼ਰਮਾ, ਵਰਿੰਦਰ ਪੰਨਵਾਂ, ਗੁਰਤੇਜ਼ ਸਿੰਘ ਗਰੇਵਾਲ, ਬਲਵੀਰ ਕੌਰ ਸੈਣੀ ਹਾਜ਼ਰ ਸਨ।

ਧੂਰੀ (ਹਰਦੀਪ ਸਿੰਘ ਸੋਢੀ): ਧੂਰੀ ਦੇ ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਅੱਜ ਕਾਂਗਰਸ ਪਾਰਟੀ ਦੇ ਵਰਕਰਾਂ, ਕੌਂਸਲਰਾਂ, ਸਰਪੰਚਾਂ-ਪੰਚਾਂ ਦੀ ਮੀਟਿੰਗ ਸੱਦੀ, ਜਿਸ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਸੂਬੇ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨਾਲ ਮੀਟਿੰਗਾਂ ਕਰਨੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਲੋਕਾਂ ਨੂੰ ਵੱਡੇ ਵੱਡੇ ਸੁਫ਼ਨੇ ਦਿਖਾ ਕੇ ਸੱਤਾ ਵਿੱਚ ਤਾਂ ਆ ਗਈ ਹੈ, ਪਰ ਵੇਖਣਾ ਇਹ ਹੋਵੇਗਾ ਕਿ ਕਿੰਨੇ ਕੁ ਵਾਅਦੇ ਪੂਰੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਲੋਕ ਸਭਾ ਹਲਕੇ ’ਚ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਦੀ ਸ਼ਾਨਦਾਰ ਜਿੱਤ ਹੋਵੇਗੀ। ਇਸ ਮੌਕੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਉਹ ਅਪਣੇ ਹਲਕੇ ਦੀ ਸੇਵਾ ਕਰਦੇ ਰਹਿਣਗੇ ਤੇ ਪਾਰਟੀ ਜੋਂ ਡਿਊਟੀ ਲਾਏਗੀ ਉਸ ਨੂੰ ਪੂਰਾ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All