DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦ ਭਗਤ ਸਿੰਘ ਦੇ ਸੁਫਨੇ ਸਾਕਾਰ ਕਰਨ ਦਾ ਯਤਨ ਕਰਾਂਗੇ: ਅਨੁਰਾਗ ਵਰਮਾ

ਪੱਤਰ ਪ੍ਰੇਰਕ ਬੰਗਾ, 2 ਜੁਲਾਈ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਫਨਿਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲ੍ਹਾਂ ਵਿਚ ਅੱਜ...

  • fb
  • twitter
  • whatsapp
  • whatsapp
featured-img featured-img
ਖਟਕੜ ਕਲਾਂ ’ਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਸਕੱਤਰ ਅਨੁਰਾਗ ਵਰਮਾ। ਫੋਟੋ: ਸਰਬਜੀਤ
Advertisement

ਪੱਤਰ ਪ੍ਰੇਰਕ

ਬੰਗਾ, 2 ਜੁਲਾਈ

Advertisement

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਫਨਿਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲ੍ਹਾਂ ਵਿਚ ਅੱਜ ਸ਼ਰਧਾ ਦੇ ਫੁੱਲ ਭੇਟ ਕਰਨ ਪਹੁੰਚੇ ਮੁੱਖ ਸਕੱਤਰ ਨੇ ਕਿਹਾ ਕਿ ਉਨ੍ਹਾਂ ਦਾ ਹਰ ਕਾਰਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ਤੋਂ ਸੇਧ ਲੈ ਕੇ ਹੀ ਸ਼ੁਰੂ ਹੋਵੇਗਾ। ਸ੍ਰੀ ਵਰਮਾ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਮੁੱਖ ਸਕੱਤਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਲੱਖਾਂ ਨੌਜਵਾਨਾਂ ਲਈ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ। ਮੁੱਖ ਸਕੱਤਰ ਨੇ ਕਿਹਾ ਕਿ ਭਾਵੇਂ ਸੂਬੇ ਨੂੰ ਕਈ ਚੁਣੌਤੀਆਂ ਦਰਪੇਸ਼ ਹਨ ਪਰ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ, ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਇਨ੍ਹਾਂ ਸਾਰੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਪੂਰੀ ਸੁਹਿਰਦਤਾ ਤੇ ਦ੍ਰਿੜਤਾ ਨਾਲ ਕੰਮ ਕਰਦੀ ਰਹੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ। ਇਸ ਯਾਦਗਾਰ ਨੂੰ ਨਵਾਂ ਰੂਪ ਦੇਣ ਲਈ ਵਿਸਥਾਰਤ ਯੋਜਨਾ ਵੀ ਉਲੀਕੀ ਜਾਵੇਗੀ। ਇਸ ਤੋਂ ਪਹਿਲਾਂ ਮੁੱਖ ਸਕੱਤਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ ’ਤੇ ਜਾ ਕੇ ਸ਼ਰਧਾਂਜਲੀ ਵੀ ਦਿੱਤੀ।

Advertisement

Advertisement
×