ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬ ਵਿੱਚ ਮੀਂਹ ਨਾਲ ਮੌਸਮ ਖੁਸ਼ਗਵਾਰ

ਮੌਸਮ ਵਿਭਾਗ ਵੱਲੋਂ ਅੱਜ ਟੁੱਟਵਾਂ ਮੀਂਹ ਪੈਣ ਦੀ ਪੇਸ਼ੀਨਗੋਈ
Advertisement

ਪੰਜਾਬ ਵਿੱਚ ਦੋ ਦਿਨਾਂ ਤੋਂ ਲਗਾਤਾਰ ਰੁੱਕ-ਰੁੱਕ ਕੇ ਪੈ ਰਹੇ ਮੀਂਹ ਨੇ ਮੌਸਮ ਖੁਸ਼ਗਵਾਰ ਕਰ ਦਿੱਤਾ ਹੈ। ਇਸ ਦੌਰਾਨ ਕਈ ਸ਼ਹਿਰ ਜਲ-ਥਲ ਵੀ ਹੋ ਗਏ ਹਨ। ਅੱਜ ਪੰਜਾਬ ਵਿੱਚ ਮੀਂਹ ਪੈਣ ਕਰਕੇ ਤਾਪਮਾਨ ਵਿੱਚ 4.8 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਹੈ, ਉੱਥੇ ਹੀ ਇਸ ਵਾਰ ਜੁਲਾਈ ਮਹੀਨੇ ਵਿੱਚ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਹੇਠਾਂ ਪਹੁੰਚ ਗਿਆ ਹੈ ਜਦੋਂ ਕਿ ਕਈ ਸ਼ਹਿਰਾਂ ਵਿੱਚ ਦਿਨ ਤੇ ਰਾਤ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦਾ ਹੀ ਫਰਕ ਦਰਜ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 23, 27 ਤੇ 28 ਜੁਲਾਈ ਨੂੰ ਟੁੱਟਵਾਂ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅੱਜ ਸਵੇਰੇ 8.30 ਵਜੇ ਤੋਂ ਬਾਅਦ ਚੰਡੀਗੜ੍ਹ ਵਿੱਚ 1.4 ਐੱਮਐੱਮ, ਲੁਧਿਆਣਾ ਵਿੱਚ 31 ਐੱਮਐੱਮ, ਪਠਾਨਕੋਟ ਵਿੱਚ 50 ਐੱਮਐੱਮ, ਫਤਿਹਗੜ੍ਹ ਸਾਹਿਬ ਵਿੱਚ 9 ਐੱਮਐੱਮ, ਫਿਰੋਜ਼ਪੁਰ ਵਿੱਚ 10.5 ਐੱਮਐੱਮ, ਮੁਹਾਲੀ ਵਿੱਚ 2 ਐੱਮਐੱਮ, ਹੁਸ਼ਿਆਰਪੁਰ ਵਿੱਚ 6 ਐੱਮਐੱਮ ਮੀਂਹ ਪਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਪਟਿਆਲਾ, ਨਵਾਂ ਸ਼ਹਿਰ, ਰੋਪੜ, ਮੁਹਾਲੀ ਤੇ ਹੋਰਨਾਂ ਕਈ ਇਲਾਕਿਆਂ ਵਿੱਚ ਦਿਨ ਸਮੇਂ ਰੁੱਕ-ਰੁੱਕ ਕੇ ਕਿਣ-ਮਿਣ ਹੋਈ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 29.1 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 29.7 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 28.6 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 29.8 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 29.1 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 31.8 ਡਿਗਰੀ ਸੈਲਸੀਅਸ, ਮੁਹਾਲੀ ਵਿੱਚ 29.5 ਡਿਗਰੀ ਸੈਲਸੀਅਸ, ਰੋਪੜ ਵਿੱਚ 28 ਡਿਗਰੀ ਸੈਲਸੀਅਸ ਤੇ ਸੰਗਰੂਰ ਵਿੱਚ 29.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ।

Advertisement

Advertisement