ਜਗਜੀਤ ਕੁਮਾਰ
ਖਮਾਣੋਂ, 9 ਫਰਵਰੀ
ਵਿਧਾਨ ਸਭਾ ਹਲਕਾ ਬਸੀ ਪਠਾਣਾ ਤੋਂ ਸੰਯੁਕਤ ਸਮਾਜ ਮੋਰਚੇ ਦੀ ਉਮੀਦਵਾਰ ਡਾ. ਅਮਨਦੀਪ ਕੌਰ ਢੋਲੇਵਾਲ ਨੂੰ ਬਰਵਾਲੀ ਕਲਾਂ ’ਚ ਪਿੰਡ ਵਾਸੀਆਂ ਵੱਲੋਂ ਸਿੱਕਿਆਂ ਨਾਲ ਤੋਲਿਆ ਗਿਆ। ਡਾ. ਢੋਲੇਵਾਲ ਨੇ ਕਿਹਾ ਕਿ ਅਕਾਲੀ ਦਲ ਤੇ ਕਾਂਗਰਸ ਨੇ ਆਪਣੇ ਹੁਣ ਤਕ ਦੇ ਰਾਜ ਦੌਰਾਨ ਪੰਜਾਬ ਦੇ ਵਿਕਾਸ ਤੇ ਮੁੱਖ ਮੁੱਦਿਆਂ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਸੂਬਾ ਹਰ ਖੇਤਰ ਵਿੱਚ ਪੱਛੜ ਗਿਆ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੰਯੁਕਤ ਸਮਾਜ ਮੋਰਚਾ ਦੀ ਸਰਕਾਰ ਬਣਨ ’ਤੇ ਪੰਜਾਬ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ।