DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Canada ਵਿਚ ਪੰਜਾਬ ਤੋਂ ਆਏ ਬਜ਼ੁਰਗਾਂ ਦੇ ਸਨਮਾਨ 'ਚ ਸਵਾਗਤੀ ਸਮਾਗਮ 

ਵੈੱਲਕਮ ਪਾਰਟੀ ਕੈਨੇਡੀਅਨ ਸੁਸਾਇਟੀ ਦਾ ਇੱਕ ਅਨਿੱਖੜਵਾਂ ਅੰਗ ਹੈ। ਨਵੇਂ ਆਏ ਪਰਵਾਸੀਆਂ, ਵਿਦਿਆਰਥੀਆਂ ਅਤੇ ਸੈਲਾਨੀਆਂ ਨੂੰ ਖ਼ੁਸ਼ਆਮਦੀਦ ਕਹਿਣ, ਉਨ੍ਹਾਂ ਦਾ ਸਵਾਗਤ ਕਰਨ ਅਤੇ ਉਨ੍ਹਾਂ ਨੂੰ ਕੈਨੇਡੀਅਨ ਸੱਭਿਆਚਾਰ ਵਿੱਚ ਰਚਣ-ਮਿਲਣ ਲਈ ਕਮਿਊਨਿਟੀ ਸੰਸਥਾਵਾਂ ਅਤੇ ਸਥਾਨਕ ਗਰੁੱਪਾਂ ਵੱਲੋਂ ਅਜਿਹੇ ਸਵਾਗਤੀ ਸਮਾਗਮ ਉਲੀਕੇ...

  • fb
  • twitter
  • whatsapp
  • whatsapp
featured-img featured-img
ਵਿਨੀਪੈਗ ਵਿਖੇ ਹੋਏ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ
Advertisement
ਵੈੱਲਕਮ ਪਾਰਟੀ ਕੈਨੇਡੀਅਨ ਸੁਸਾਇਟੀ ਦਾ ਇੱਕ ਅਨਿੱਖੜਵਾਂ ਅੰਗ ਹੈ। ਨਵੇਂ ਆਏ ਪਰਵਾਸੀਆਂ, ਵਿਦਿਆਰਥੀਆਂ ਅਤੇ ਸੈਲਾਨੀਆਂ ਨੂੰ ਖ਼ੁਸ਼ਆਮਦੀਦ ਕਹਿਣ, ਉਨ੍ਹਾਂ ਦਾ ਸਵਾਗਤ ਕਰਨ ਅਤੇ ਉਨ੍ਹਾਂ ਨੂੰ ਕੈਨੇਡੀਅਨ ਸੱਭਿਆਚਾਰ ਵਿੱਚ ਰਚਣ-ਮਿਲਣ ਲਈ ਕਮਿਊਨਿਟੀ ਸੰਸਥਾਵਾਂ ਅਤੇ ਸਥਾਨਕ ਗਰੁੱਪਾਂ ਵੱਲੋਂ ਅਜਿਹੇ ਸਵਾਗਤੀ ਸਮਾਗਮ ਉਲੀਕੇ ਜਾਂਦੇ ਹਨ।

ਇਸੇ ਤਹਿਤ 'ਮੈਪਲ ਇੰਡੋ-ਕੈਨੇਡੀਅਨ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਿਨੀਪੈਗ' ਵੱਲੋਂ ਬਜ਼ੁਰਗਾਂ ਦੇ ਪੰਜਾਬ ਤੋਂ ਕੈਨੇਡਾ ਪੁੱਜਣ ਮੌਕੇ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੈਂਬਰ ਪਾਰਲੀਮੈਂਟ (MP) ਕੇਵਿਨ ਲੈਮਰੂਕਸ, ਮੈਨੀਟੋਬਾ ਦੇ ਮੰਤਰੀ ਮਿੰਟੂ ਸੰਧੂ, ਵਿਧਾਇਕ ਦਲਜੀਤ ਪਾਲ ਸਿੰਘ ਬਰਾੜ ਅਤੇ ਜੇ  ਡੀ ਦੇਵਗਨ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬੀ ਭਾਈਚਾਰੇ ਦੇ ਬਜ਼ੁਰਗਾਂ ਨੇ ਕੈਨੇਡਾ ਵਿੱਚ ਸਖ਼ਤ ਮਿਹਨਤ ਕਰਕੇ ਆਪਣੇ ਪਰਿਵਾਰਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕੀਤਾ ਹੈ ਅਤੇ ਇਸ ਦੇ ਨਾਲ ਹੀ ਪੰਜਾਬੀਆਂ ਦਾ ਮਾਣ-ਸਨਮਾਨ ਵੀ ਵਧਾਇਆ ਹੈ। ਸਾਨੂੰ ਆਪਣੇ ਬਜ਼ੁਰਗਾਂ ਦਾ ਸਤਿਕਾਰ ਕਰਨ ਦੀ ਜ਼ਰੂਰਤ ਹੈ ਤਾਂ ਜੋ ਸਾਡੇ ਬੱਚੇ ਆਪਣੇ ਅਮੀਰ ਵਿਰਸੇ ਨਾਲ ਜੁੜ ਸਕਣ।

Advertisement

ਇਸ ਸਮਾਗਮ ਵਿੱਚ 'ਦਸਮੇਸ਼ ਸਕੂਲ' ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕ ਨਾਚ ਭੰਗੜਾ ਪਾ ਕੇ ਬਜ਼ੁਰਗਾਂ ਨੂੰ ਜੀ-ਆਇਆਂ ਕਿਹਾ ਗਿਆ। ਇਸ ਦੌਰਾਨ ਵੱਖ-ਵੱਖ ਕਵੀਆਂ ਨੇ ਆਪਣੀਆਂ ਕਵਿਤਾਵਾਂ ਵੀ ਪੇਸ਼ ਕੀਤੀਆਂ। ਸਮਾਗਮ ਦੇ ਅਖੀਰ ਵਿੱਚ ਐਸੋਸੀਏਸ਼ਨ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਐਸੋਸੀਏਸ਼ਨ ਨੇ ਪੁੱਜੇ ਹੋਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬਜ਼ੁਰਗਾਂ ਦੇ ਸਨਮਾਨ ਲਈ ਹਰ ਸਾਲ ਇਸ ਤਰ੍ਹਾਂ ਦੇ ਸਮਾਗਮ ਕਰਵਾਏ ਜਾਂਦੇ ਹਨ। ਇਨ੍ਹਾਂ ਸਮਾਗਮਾਂ ਰਾਹੀਂ ਨਵੇਂ ਆਏ ਲੋਕਾਂ ਨੂੰ ਪੁਰਾਣੇ ਵਸਨੀਕਾਂ ਅਤੇ ਪਰਿਵਾਰਾਂ ਨਾਲ ਜੁੜਨ ਦਾ ਮੌਕਾ ਮਿਲਦਾ ਹੈ। ਇਸ ਦੌਰਾਨ ਵੱਖ-ਵੱਖ ਪਿਛੋਕੜਾਂ ਤੋਂ ਆਏ ਲੋਕਾਂ ਦੇ ਸਵਾਗਤ ਲਈ ਖਾਣ-ਪੀਣ, ਸੰਗੀਤ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ।

Advertisement

Advertisement
×