ਚਮਕੌਰ ਸਾਹਿਬ: ਗੁਰੂ ਗੋਬਿੰਦ ਸਿੰਘ ਵੱਲੋਂ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਦੀ ਦਾਸਤਾਨ ਨੂੰ ਤਾਜਾ ਕਰਦਾ ਸਾਲਾਨਾ ਨਗਰ ਕੀਰਤਨ ਬਾਬਾ ਕੁਲਵੰਤ ਸਿੰਘ ਲੱਖਾ ਮਹਿੰਦੀਆਣਾ ਸਾਹਿਬ ਦੀ ਅਗਵਾਈ ਹੇਠ ਬੀਤੀ ਰਾਤ ਚਮਕੌਰ ਸਾਹਿਬ ਦੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਚ ਪੁੱਜਣ ’ਤੇ ਇਲਾਕੇ ਦੀ ਸੰਗਤ ਨੇ ਸਵਾਗਤ ਕੀਤਾ। ਅੱਜ ਇਸ ਨਗਰ ਕੀਰਤਨ ਨੂੰ ਅਗਲੇ ਪੜਾਅ ਲਈ ਰਵਾਨਾ ਕੀਤਾ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਬਾਬਾ ਕੁਲਵੰਤ ਸਿੰਘ ਲੱਖਾ ਨੇ ਦੱਸਿਆ ਕਿ ਕਿਲ੍ਹਾ ਆਨੰਦਗੜ੍ਹ ਸਾਹਿਬ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ 5 ਜਨਵਰੀ ਨੂੰ ਗੁਰਦੁਆਰਾ ਮਹਿੰਦੀਆਣਾ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ।
-ਨਿੱਜੀ ਪੱਤਰ ਪ੍ਰੇਰਕ