ਬਲਜੀਤ ਸਿੰਘ
ਸਰਦੂਲਗੜ੍ਹ, 4 ਦਸੰਬਰ
ਪਿੰਡ ਆਹਲੂਪੁਰ ਵਿੱਚ ਨਹਿਰ ਵਿੱਚ ਪਾੜ ਪੈਣ ਕਰਕੇ 50 ਏਕੜ ਰਕਬੇ ਵਿੱਚ ਕਣਕ ਦੀ ਫਸਲ ਪਾਣੀ ਵਿੱਚ ਡੁੱਬ ਗਈ ਹੈ। ਪਿਛਲੇ ਇੱਕ ਸਾਲ ਵਿੱਚ ਤਕਰੀਬਨ ਚਾਰ ਵਾਰ ਇਹ ਨਹਿਰ ਟੁੱਟ ਚੁੱਕੀ ਹੈ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਨਿਊ ਢੰਡਾਲ ਨਹਿਰ ਨੂੰ ਨਵੇਂ ਸਿਰੇ ਤੋਂ ਬਣਾਇਆ ਜਾਵੇ। ਸਬੰਧਤ ਪਿੰਡਾਂ ਦੇ ਕਿਸਾਨਾਂ ਵੱਲੋਂ ਆਪਣੀ ਲੇਬਰ ਤੇ ਜੇਸੀਬੀ ਮਸ਼ੀਨ ਲਗਾ ਕੇ ਨਹਿਰ ਦੇ ਪਾੜ ਨੂੰ ਪੂਰਿਆ ਜਾ ਰਿਹਾ ਹੈ।