ਹੜ੍ਹ ਪੀੜਤ ਕਿਸਾਨਾਂ ਲਈ ਕਣਕ ਦਾ ਬੀਜ ਭੇਜਿਆ
ਵਿਧਾਨ ਸਭਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਹਲਕੇ ਦੇ ਹੜ੍ਹ ਪੀੜਤ ਕਿਸਾਨਾਂ ਲਈ ਅੱਜ ਕਣਕ ਦੇ ਬੀਜ ਦੀ ਦੂਜੀ ਖੇਪ ਗੁਰਦੁਆਰਾ ਗੁਰੂ ਕਾ ਬਾਗ਼ ਤੋਂ ਰਵਾਨਾ ਕੀਤੀ। ਇਸ ਮੌਕੇ ਸ੍ਰੀ ਸਮਰਾ ਨੇ ਦੱਸਿਆ...
Advertisement
ਵਿਧਾਨ ਸਭਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਹਲਕੇ ਦੇ ਹੜ੍ਹ ਪੀੜਤ ਕਿਸਾਨਾਂ ਲਈ ਅੱਜ ਕਣਕ ਦੇ ਬੀਜ ਦੀ ਦੂਜੀ ਖੇਪ ਗੁਰਦੁਆਰਾ ਗੁਰੂ ਕਾ ਬਾਗ਼ ਤੋਂ ਰਵਾਨਾ ਕੀਤੀ। ਇਸ ਮੌਕੇ ਸ੍ਰੀ ਸਮਰਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1.60 ਕਰੋੜ ਰੁਪਏ ਦੀ ਲਾਗਤ ਨਾਲ ਵਧੀਆ ਗੁਣਵੱਤਾ ਵਾਲਾ ਕਣਕ ਦਾ ਬੀਜ ਭੇਜਿਆ ਗਿਆ ਹੈ। ਇਸ ਨਾਲ ਕਰੀਬ 10 ਹਜ਼ਾਰ ਏਕੜ ਜ਼ਮੀਨ ਦੀ ਬਿਜਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ 10 ਹਜ਼ਾਰ ਏਕੜ ਦੀ ਬਿਜਾਈ ਲਈ ਕਿਸਾਨਾਂ ਨੂੰ ਕਣਕ ਦਾ ਬੀਜ ਦਿੱਤਾ ਗਿਆ ਹੈ। ਇਸ ਮੌਕੇ ਐਗਜ਼ੈਕਟਿਵ ਕਮੇਟੀ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ, ਬਾਪੂ ਮੁਖਤਾਰ ਸਿੰਘ ਸੂਫੀਆਂ, ਚਰਨਜੀਤ ਰਾਜੂ ਅਵਾਣ, ਮੈਨੇਜਰ ਜਗਜੀਤ ਸਿੰਘ ਵਰਨਾਲੀ, ਉਮਰਜੀਤ ਸਿੰਘ ਘੁੱਕੇਵਾਲੀ, ਪੀ ਏ ਗੁਰਭੇਜ ਸਿੰਘ ਭੱਟੀ ਆਦਿ ਹਾਜ਼ਰ ਸਨ।
Advertisement
Advertisement
