DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਪਤੀ ਦਾ ਕਤਲ ਕਰਨ ਵਾਲੀ ਪਤਨੀ ਸਾਥੀ ਸਣੇ ਗ੍ਰਿਫ਼ਤਾਰ

ਹਥੌਡ਼ੇ ਮਾਰ ਕੇ ਪਤੀ ਦੀ ਕੀਤੀ ਸੀ ਹੱਤਿਆ; 17 ਸਾਲ ਪਹਿਲਾਂ ਹੋਇਆ ਸੀ ਵਿਆਹ

  • fb
  • twitter
  • whatsapp
  • whatsapp
featured-img featured-img
ਪੁਲੀਸ ਹਿਰਾਸਤ ਵਿੱਚ ਪ੍ਰੇਮੀ ਜੋੜਾ। -ਫੋਟੋ: ਰਾਜੇਸ਼ ਸੱਚਰ
Advertisement

ਪਿੰਡ ਹਰੀਮਾਜਰਾ ’ਚ 17 ਸਾਲ ਪਹਿਲਾਂ ਵਿਆਹੀ ਮਹਿਲਾ ਨੇ ਆਪਣੇ ਕਥਿਤ ਸਾਥੀ ਨਾਲ ਮਿਲ ਕੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਘਨੌਰ ਥਾਣੇ ਨੇ ਇਨ੍ਹਾਂ ਦੋਵਾਂ ਨੂੰ ਗਿ੍ਫਤਾਰ ਕਰ ਲਿਆ ਹੈ। ਦੋਵਾਂ ਨੇ ਮਿਲ ਕੇ ਸੁਖਵਿੰਦਰ ਸਿੰਘ ਦੇ ਸਿਰ ਵਿਚ ਹਥੌੜੇ ਮਾਰੇ ਸਨ। ਫਿਰ ਕਤਲ ਨੂੰ ਹਾਦਸਾ ਦਰਸਾਉਣ ਦੀ ਕੋਸ਼ਿਸ਼ ਵਜੋਂ ਲ਼ਾਸ਼ ਸੜਕ ਕਿਨਾਰੇ ਸੁੱਟ ਦਿੱਤੀ ਗਈ ਪਰ ਉਸ ਵਕਤ ਤੱਕ ਉਹ ਜਿਊਂਦਾ ਸੀ ਤੇ ਗੰਭੀਰ ਜ਼ਖਮੀ ਹਾਲਤ ਵਿਚ ਉਸ ਨੂੰ ਕਿਸੇ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਦਾਖਲ ਕਰਵਾ ਦਿੱਤਾ, ਜਿਥੋਂ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਉਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਸੁਖਵਿੰਦਰ ਸਿੰਘ ਦੇ ਰਿਸ਼ਤੇਦਾਰ ਦੀ ਸ਼ਿਕਾਇਤ ’ਤੇ ਘਨੌਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ, ਜਿਸ ਤਹਿਤ ਪੁਲੀਸ ਨੇ ਮ੍ਰਿਤਕ ਦੀ ਪਤਨੀ ਹਰਜੀਤ ਕੌਰ ਅਤੇ ਉਸ ਦੇ ਸਾਥੀ ਛਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਬਾਲਾ ਜ਼ਿਲ੍ਹੇ ਦੇ ਦੰਦੀਆਣਾ ਪਿੰਡ ਦੀ ਵਸਨੀਕ ਹਰਜੀਤ ਕੌਰ ਦਾ ਵਿਆਹ ਸੁਖਵਿੰਦਰ ਸਿੰਘ ਨਾਲ 17 ਸਾਲ ਪਹਿਲਾਂ ਹੋਇਆ ਸੀ, ਜਿਸ ਦੇ ਸ਼ਿੰਦਰ ਸਿੰਘ ਨਾਲ ਅਜਿਹੇ ਸਬੰਧ ਸਥਾਪਤ ਹੋਏ ਕਿ ਸੁਖਵਿੰਦਰ ਸਿੰਘ ਨੂੰ ਰਾਹ ਦਾ ਰੋੜਾ ਸਮਝਦਿਆਂ ਦੋਵਾਂ ਨੇ ਮਿਲ ਕੇ ਉਸ ਦੀ ਹੱਤਿਆ ਕਰ ਦਿੱਤੀ।

ਐੱਸ ਐੱਸ ਪੀ ਵਰੁਣ ਸ਼ਰਮਾ ਨੇ ਅੱਜ ਇਥੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਪੁਲੀਸ ਟੀਮ ਨੇ ਗ੍ਰਿਫਤਾਰ ਕੀਤਾ ਹੈ।

Advertisement

Advertisement
Advertisement
×