ਸੜਕ ਹਾਦਸੇ ’ਚ ਪਤਨੀ ਹਲਾਕ, ਪਤੀ ਜ਼ਖ਼ਮੀ
ਨਾਥੂਸਰੀ ਚੌਪਟਾ ਇਲਾਕੇ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਜਦੋਂਕਿ ਉਸ ਦਾ ਪਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਬਲਵੰਤ ਸਿੰਘ ਆਪਣੀ ਪਤਨੀ ਸੁਲੋਚਨਾ ਨਾਲ ਮੋਟਰਸਾਈਕਲ ’ਤੇ ਫ਼ਤਿਹਾਬਾਦ ਜ਼ਿਲ੍ਹੇ ਦੇ ਢੀਂਗਸਰਾ ਪਿੰਡ ਤੋਂ...
Advertisement
ਨਾਥੂਸਰੀ ਚੌਪਟਾ ਇਲਾਕੇ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਜਦੋਂਕਿ ਉਸ ਦਾ ਪਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਬਲਵੰਤ ਸਿੰਘ ਆਪਣੀ ਪਤਨੀ ਸੁਲੋਚਨਾ ਨਾਲ ਮੋਟਰਸਾਈਕਲ ’ਤੇ ਫ਼ਤਿਹਾਬਾਦ ਜ਼ਿਲ੍ਹੇ ਦੇ ਢੀਂਗਸਰਾ ਪਿੰਡ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਪਿੰਡ ਰੁਪਾਨਾ ਖੁਰਦ ਅਤੇ ਨਿਰਬਾਨ ਵਿਚਾਲੇ ਸੜਕ ’ਤੇ ਅਚਾਨਕ ਇੱਕ ਨੀਲ ਗਾਂ ਆ ਗਈ ਤੇ ਉਨ੍ਹਾਂ ਦਾ ਮੋਟਰਸਾਈਕਲ ਉਸ ਨਾਲ ਟਕਰਾ ਗਿਆ। ਸੜਕ ’ਤੇ ਡਿੱਗਣ ਕਾਰਨ ਦੋਵਾਂ ਦੇ ਗੰਭੀਰ ਸੱਟਾਂ ਲੱਗੀਆਂ। ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਤੁਰੰਤ ਨਾਥੂਸਰੀ ਚੌਪਟਾ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਸੁਲੋਚਨਾ ਨੂੰ ਮ੍ਰਿਤਕ ਐਲਾਨ ਦਿੱਤਾ। ਬਲਵੰਤ ਸਿੰਘ ਦੀ ਗੰਭੀਰ ਹਾਲਤ ਕਾਰਨ ਉਸ ਨੂੰ ਸਿਰਸਾ ਰੈਫਰ ਕਰ ਦਿੱਤਾ ਗਿਆ। ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ।
Advertisement
Advertisement