ਉੱਭਿਆ ’ਚ ਕਹੀ ਮਾਰ ਕੇ ਪਤਨੀ ਦਾ ਕਤਲ
ਪਿੰਡ ਉੱਭਿਆ ਵਿੱਚ ਅੱਜ ਦੁਪਹਿਰ ਵੇਲੇ ਇਕ ਵਿਅਕਤੀ ਨੇ ਕਹੀ ਮਾਰ ਕੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਬੇਅੰਤ ਕੌਰ (32) ਪਤਨੀ ਹਰਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਵਾਰਦਾਤ ਦੀ ਸੂਚਨਾ ਮਿਲਣ ਮਗਰੋਂ ਘਟਨਾ ਸਥਾਨ ’ਤੇ...
Advertisement
ਪਿੰਡ ਉੱਭਿਆ ਵਿੱਚ ਅੱਜ ਦੁਪਹਿਰ ਵੇਲੇ ਇਕ ਵਿਅਕਤੀ ਨੇ ਕਹੀ ਮਾਰ ਕੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਬੇਅੰਤ ਕੌਰ (32) ਪਤਨੀ ਹਰਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਵਾਰਦਾਤ ਦੀ ਸੂਚਨਾ ਮਿਲਣ ਮਗਰੋਂ ਘਟਨਾ ਸਥਾਨ ’ਤੇ ਪੁੱਜੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਥਾਣਾ ਦਿੜ੍ਹਬਾ ਦੇ ਐੱਸ ਐੱਚ ਓ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਤੇ ਉਸ ਦੀ ਪਤਨੀ ਬੇਅੰਤ ਕੌਰ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲਦਾ ਸੀ। ਅੱਜ ਹਰਦੀਪ ਨੇ ਆਪਣੀ ਪਤਨੀ ਦਾ ਕਹੀ ਮਾਰ ਕੇ ਕਤਲ ਕਰ ਦਿੱਤਾ। ਪੁਲੀਸ ਨੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਦਿੜ੍ਹਬਾ ਵਿੱਚ ਬੇਅੰਤ ਕੌਰ ਦੇ ਭਰਾ ਪੱਪੀ ਸਿੰਘ ਬਿਘੜਵਾਲ ਦੇ ਬਿਆਨ ਦਰਜ ਕਰਕੇ ਮੁਲਜ਼ਮ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਅਨੁਸਾਰ ਹਰਦੀਪ ਤੇ ਬੇਅੰਤ ਕੌਰ ਦੇ ਦੋ ਬੱਚੇ ਹਨ।
Advertisement
Advertisement
×

