ਗਲਾ ਘੁੱਟ ਕੇ ਪਤਨੀ ਦੀ ਹੱਤਿਆ
ਪਿੰਡ ਡੂਮਛੇੜੀ ਵਿੱਚ ਪਤੀ ਨੇ ਗਲਾ ਘੁੱਟ ਕੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। ਮ੍ਰਿਤਕਾ ਦੀ ਪਛਾਣ ਸੁਰਿੰਦਰ ਕੌਰ ਵਜੋਂ ਹੋਈ ਹੈ। ਮੋਰਿੰਡਾ ਸ਼ਹਿਰੀ ਪੁਲੀਸ ਨੇ ਮੁਲਜ਼ਮ ਨੂੰ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ ਐੱਸ ਪੀ...
Advertisement
ਪਿੰਡ ਡੂਮਛੇੜੀ ਵਿੱਚ ਪਤੀ ਨੇ ਗਲਾ ਘੁੱਟ ਕੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। ਮ੍ਰਿਤਕਾ ਦੀ ਪਛਾਣ ਸੁਰਿੰਦਰ ਕੌਰ ਵਜੋਂ ਹੋਈ ਹੈ। ਮੋਰਿੰਡਾ ਸ਼ਹਿਰੀ ਪੁਲੀਸ ਨੇ ਮੁਲਜ਼ਮ ਨੂੰ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ ਐੱਸ ਪੀ ਗੁਰਜੀਤ ਸਿੰਘ ਨੇ ਦੱਸਿਆ ਕਿ ਧਰਮਿੰਦਰ ਸਿੰਘ ਵਾਸੀ ਪਿੰਡ ਡੂਮਛੇੜੀ ਨੇ ਲੰਘੀ ਰਾਤ 12 ਵਜੇ ਮੋਰਿੰਡਾ ਪੁਲੀਸ ਸਟੇਸ਼ਨ ਵਿੱਚ ਸੂਚਨਾ ਦਿੱਤੀ ਸੀ ਕਿ ਉਸ ਦੀ ਪਤਨੀ ਸੁਰਿੰਦਰ ਕੌਰ ਦੀ ਉਲਟੀਆਂ ਕਾਰਨ ਮੌਤ ਹੋ ਗਈ ਹੈ ਅਤੇ ਉਸ ਦੀ ਲਾਸ਼ ਲਿਜਾਣ ਦਾ ਕੋਈ ਸਾਧਨ ਨਹਂ ਹੈ। ਪੁਲੀਸ ਨੇ ਡੂਮਛੇੜੀ ਪਹੁੰਚ ਕੇ ਜਾਂਚ ਕੀਤੀ ਗਈ ਤਾਂ ਸੁਰਿੰਦਰ ਕੌਰ ਦੇ ਗਲੇ ’ਤੇ ਨਿਸ਼ਾਨ ਦੇਖੇ ਗਏ। ਇਸ ਮਗਰੋਂ ਸ਼ੱਕ ਦੇ ਆਧਾਰ ’ਤੇ ਉਸ ਦੇ ਪਤੀ ਧਰਮਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ-ਪੜਤਾਲ ਕੀਤੀ ਤਾਂ ਮੁਲਜ਼ਮ ਨੇ ਮੰਨਿਆ ਕਿ ਗਲਾ ਦਬਾਉਣ ਕਾਰਨ ਉਸ ਦੀ ਪਤਨੀ ਦੀ ਮੌਤ ਹੋਈ ਹੈ।
Advertisement
Advertisement
