ਪਤਨੀ ਦਾ ਕਤਲ ਕੀਤਾ, ਕੇਸ ਦਰਜ
ਇਥੋਂ ਦੇ ਜਗਤਪੁਰਾ ਦੀ ਅੰਬ ਸਾਹਿਬ ਕਲੋਨੀ ਵਿੱਚ ਪਰਵਾਸੀ ਔਰਤ ਦੀ ਲਾਸ਼ ਮਿਲੀ ਹੈ। ਉਸ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਹਨ। ਗਿਆਰਾਂ ਫੇਜ਼ ਥਾਣਾ ਮੁਖੀ ਇੰਸਪੈਕਟਰ ਪੈਰੀ ਵਿੰਕਲ ਗਰੇਵਾਲ ਨੇ ਦੱਸਿਆ ਕਿ 28 ਸਾਲਾ ਰਾਧਿਕਾ ਕਿਸੇ ਵਿਅਕਤੀ ਨਾਲ ਲਿਵ...
Advertisement
ਇਥੋਂ ਦੇ ਜਗਤਪੁਰਾ ਦੀ ਅੰਬ ਸਾਹਿਬ ਕਲੋਨੀ ਵਿੱਚ ਪਰਵਾਸੀ ਔਰਤ ਦੀ ਲਾਸ਼ ਮਿਲੀ ਹੈ। ਉਸ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਹਨ। ਗਿਆਰਾਂ ਫੇਜ਼ ਥਾਣਾ ਮੁਖੀ ਇੰਸਪੈਕਟਰ ਪੈਰੀ ਵਿੰਕਲ ਗਰੇਵਾਲ ਨੇ ਦੱਸਿਆ ਕਿ 28 ਸਾਲਾ ਰਾਧਿਕਾ ਕਿਸੇ ਵਿਅਕਤੀ ਨਾਲ ਲਿਵ ਇਨ ਰਿਲੇਸ਼ਨ ਵਿੱਚ ਰਹਿ ਰਹੀ ਸੀ। ਮ੍ਰਿਤਕਾ ਦੇ ਮੂੰਹ ਤੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਹਨ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਮੁਹਾਲੀ ਦੇ ਫੇਜ਼ ਛੇ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਭਲਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਔਰਤ ਨਾਲ ਰਹਿਣ ਵਾਲੇ ਵਿਅਕਤੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਰਾਧਿਕਾ (ਬਿਹਾਰ) ਨੇ ਦੋ ਮਹੀਨੇ ਪਹਿਲਾਂ ਹੀ ਰਵੀ ਨਾਮ ਦੇ ਪਰਵਾਸੀ ਵਿਅਕਤੀ ਨਾਲ ਕਥਿਤ ਪ੍ਰੇਮ ਵਿਆਹ ਕਰਵਾਇਆ ਸੀ।
Advertisement
Advertisement
×

