ਬੇਅਦਬੀ ਕਾਂਡ ਸਬੰਧੀ ਹੁਕਮਾਂ ਨੂੰ ਸੁਪਰੀਮ ਕੋਰਟ ਿਵੱਚ ਚੁਣੌਤੀ ਦੇਵਾਂਗੇ: ਕੈਪਟਨ

ਬੇਅਦਬੀ ਕਾਂਡ ਸਬੰਧੀ ਹੁਕਮਾਂ ਨੂੰ ਸੁਪਰੀਮ ਕੋਰਟ ਿਵੱਚ ਚੁਣੌਤੀ ਦੇਵਾਂਗੇ: ਕੈਪਟਨ

ਚੰਡੀਗੜ੍ਹ (ਟਨਸ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਪੰਜਾਬ ਪੁਲੀਸ ਦੀ ਐੱਸ.ਆਈ.ਟੀ. ਦੀ ਜਾਂਚ ਨੂੰ ਰੱਦ ਕਰਨ ਜਾਂ ਇਸ ਦੇ ਮੁਖੀ ਨੂੰ ਹਟਾਉਣ ਦੇ ਕਿਸੇ ਵੀ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਜਾਵੇਗੀ। ਮੰਤਰੀ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਲੀਗਲ ਟੀਮ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਕਾਪੀ ਮਿਲਣ ਉਤੇ ਤੁਰੰਤ ਇਸ ਕੇਸ ਦੀ ਘੋਖ ਕਰਨ ਦੇ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕੇਸ ਨੂੰ ਕਾਨੂੰਨੀ ਸਿੱਟੇ ਉਤੇ ਪਹੁੰਚਾਇਆ ਜਾਵੇਗਾ ਅਤੇ ਕੋਈ ਵੀ ਦੋਸ਼ੀ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਸਿਆਸੀ ਤੌਰ ਉਤੇ ਕਿੰਨਾ ਵੀ ਤਾਕਤਵਾਰ ਜਾਂ ਅਸਰ-ਰਸੂਖ ਵਾਲਾ ਹੋਵੇ। ਐੱਸ.ਆਈ.ਟੀ. ਦੇ ਮੁਖੀ ਕੁੰਵਰ ਵਿਜੈ ਪ੍ਰਤਾਪ ਸਿੰਘ ਅਤੇ ਉਨ੍ਹਾਂ ਦੀ ਨਿਗਰਾਨੀ ਹੇਠ ਵਿਚ ਹੁਣ ਤੱਕ ਕੀਤੀ ਗਈ ਜਾਂਚ ਵਿਚ ਪੂਰਾ ਵਿਸ਼ਵਾਸ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਬਹੁਤ ਹੀ ਯੋਗ ਅਤੇ ਤਜਰਬੇਕਾਰ ਅਧਿਕਾਰੀ ਹਨ। ਉਨ੍ਹਾਂ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਐਸ.ਆਈ.ਟੀ. ਵੱਲੋਂ ਪੂਰੀ ਤਰ੍ਹਾਂ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ। ਕੈਪਟਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਇਸ ਪੜਾਅ ਉਤੇ ਅਧਿਕਾਰੀ ਬਦਲਣਾ ਜਾਂ ਨਵੇਂ ਸਿਰਿਓ ਐੱਸ.ਆਈ.ਟੀ. ਦਾ ਗਠਨ ਕਰਨਾ ਮਨਜ਼ੂਰ ਨਹੀਂ ਹੈ। ਮੁੱਖ ਮੰਤਰੀ ਨੇ ਅਜਿਹੇ ਗੰਭੀਰ ਅਤੇ ਸੰਵੇਦਨਸ਼ੀਲ ਮੁੱਦੇ ’ਤੇ ਸਿਆਸਤ ਜਾਰੀ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਵੀ ਨਿੰਦਾ ਕੀਤੀ। ਉਨ੍ਹਾਂ ਬਾਦਲਾਂ ਖ਼ਿਲਾਫ਼ ਸਿਆਸੀ ਬਦਲਾਖੋਰੀ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਦੱਸਿਆ। ਕੈਪਟਨ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਸ਼ਾਰੇ ’ਤੇ ਸੀਬੀਆਈ ਜ਼ਰੀਏ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਪਾਏ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All