ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਜੋਆਣਾ ਨਾਲ ਸਜ਼ਾ ’ਤੇ ਰੋਕ ਬਾਰੇ ਚਰਚਾ ਕਰਾਂਗੇ: ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਜੇਲ੍ਹ ਵਿੱਚ ਮੁਲਾਕਾਤ ਲਈ ਡੀ ਜੀ ਪੀ ਤੋਂ ਸਮਾਂ ਮੰਗਣ ਦਾ ਦਾਅਵਾ
ਪ੍ਰਿੰਸੀਪਲ ਨੂੰ ਹਾਲ ਦੀਆਂ ਚਾਬੀਆਂ ਦਿੰਦੇ ਹੋਏ ਹਰਜਿੰਦਰ ਸਿੰਘ ਧਾਮੀ ਤੇ ਕਾਰ ਸੇਵਾ ਵਾਲੇ ਸੰਤ।
Advertisement

ਗੁਰਦੀਪ ਸਿੰਘ ਟੱਕਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਉਨ੍ਹਾਂ ਨੇ ਡੀ ਜੀ ਪੀ ਨੂੰ ਪੱਤਰ ਲਿਖ ਕੇ ਜੇਲ੍ਹ ਵਿੱਚ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ ਤਾਂ ਜੋ ਫਾਂਸੀ ਦੀ ਸਜ਼ਾ ’ਤੇ ਰੋਕ ਲਗਾਉਣ ਬਾਰੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ ਝਾੜ ਸਾਹਿਬ ਵਿੱਚ ਧਾਰਮਿਕ ਸਮਾਗਮ ’ਚ ਪੁੱਜੇ ਸਨ। ਹੜ੍ਹ ਪੀੜਤਾਂ ਦੀ ਮਦਦ ਲਈ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਫੰਡ ਵਰਤਣ ਦੇ ਦੋਸ਼ਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਸਿਰਫ਼ ਕੂੜ ਪ੍ਰਚਾਰ ਹੈ। ਸੋਸ਼ਲ ਮੀਡੀਆ ’ਤੇ ਏ ਆਈ ਰਾਹੀਂ ਧਾਰਮਿਕ ਸਥਾਨਾਂ ਦੀਆਂ ਵੀਡੀਓਜ਼ ਵਾਇਰਲ ਹੋਣ ਬਾਰੇ ਸ੍ਰੀ ਧਾਮੀ ਨੇ ਕਿਹਾ ਕਿ ਇਹ ਗੰਭੀਰ ਮਸਲਾ ਹੈ ਤੇ ਇਸ ’ਤੇ ਰੋਕ ਲਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਟੀਮ ਬਣਾਈ ਜਾਵੇਗੀ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਅਜਿਹੀਆਂ ਵੀਡੀਓਜ਼ ਨੂੰ ਵਾਇਰਲ ਨਾ ਕੀਤਾ ਜਾਵੇ ਤੇ ਇਸ ’ਤੇ ਰੋਕ ਲਾਉਣ ਲਈ ਸਹਿਯੋਗ ਦਿੱਤਾ ਜਾਵੇ। ਇਸ ਤੋਂ ਪਹਿਲਾਂ ਕਾਲਜ ਵਿੱਚ ਨਵੇਂ ਉਸਾਰੇ ਬਾਬਾ ਪਿਆਰਾ ਸਿੰਘ ਜੀ ਮੀਟਿੰਗ ਹਾਲ ਦੀਆਂ ਚਾਬੀਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਮੌਜੂਦਗੀ ਵਿੱਚ ਬਾਬਾ ਸੁਖਦੇਵ ਸਿੰਘ ਕਾਰ ਸੇਵਾ ਵਾਲਿਆਂ ਨੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੂੰ ਸੌਂਪੀਆਂ। ਇਸ ਹਾਲ ਦਾ ਨਿਰਮਾਣ ਬਾਬਾ ਅਜੀਤ ਸਿੰਘ ਕਾਰ ਸੇਵਾ ਵਾਲਿਆਂ ਨੇ ਆਰੰਭ ਕਰਵਾਇਆ ਸੀ। ਪ੍ਰਿੰਸੀਪਲ ਡਾ. ਰਾਜਿੰਦਰ ਕੌਰ ਨੇ ਕਾਰ ਸੇਵਾ ਵਾਲੇ ਮਹਾਪੁਰਸ਼ਾਂ ਅਤੇ ਗ੍ਰਾਮ ਪੰਚਾਇਤ ਝਾੜ ਸਾਹਿਬ ਦਾ ਧੰਨਵਾਦ ਕੀਤਾ।

Advertisement

Advertisement
Show comments