ਇਕੱਠਾਂ ਬਾਰੇ ਨਵੀਂਆਂ ਹਦਾਇਤਾਂ ਜਾਰੀ ਕਰਾਂਗੇ: ਅਮਰਿੰਦਰ

ਇਕੱਠਾਂ ਬਾਰੇ ਨਵੀਂਆਂ ਹਦਾਇਤਾਂ ਜਾਰੀ ਕਰਾਂਗੇ: ਅਮਰਿੰਦਰ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜਿਕ, ਧਾਰਮਿਕ ਅਤੇ ਜਨਤਕ ਇਕੱਠਾਂ ਲਈ ਸਖ਼ਤ ਦਿਸ਼ਾ ਨਿਰਦੇਸ਼ਾਂ ’ਤੇ ਕੰਮ ਕਰ ਰਹੀ ਹੈ। ਆਪਣੇ ਲਾਈਵ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਮਾਜਿਕ ਦੂਰੀਆਂ, ਮਾਸਕ ਪਹਿਨਣ ਅਤੇ ਹੋਰਨਾ ਹਦਾਇਤਾਂ ਦੀ ਗੰਭੀਰਤਾ ਨਾਲ ਪਾਲਣਾ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਇਕੱਠਾਂ ਬਾਰੇ ਨਵੇਂ ਦਿਸ਼ਾ ਨਿਰਦੇਸ਼ਾਂ ਦਾ ਐਲਾਨ ਸੋਮਵਾਰ ਨੂੰ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ, “ਮੈਂ ਨਹੀਂ ਚਾਹੁੰਦਾ ਕਿ ਪੰਜਾਬ, ਦਿੱਲੀ ਅਤੇ ਮਹਾਰਾਸ਼ਟਰ ਦੇ ਰਾਹ ਤੁਰੇ। ਇਸ ਆਲਮੀ ਸੰਕਟ ਵਿਚੋਂ ਨਿਕਲਣ ਲਈ ਇਕੱਠਾਂ ਬਾਰੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨਾ ਜ਼ਰੁੂਰੀ ਹੈ। ਦਿਸ਼ਾ ਨਿਰਦੇਸ਼ਾਂ ਦਾ ਐਲਾਨ ਕੱਲ੍ਹ ਕੀਤਾ ਜਾਵੇਗਾ।’’ ਮੁੱਖ ਮੰਤਰੀ ਨੇ ਪੰਜਾਬ ਵਿੱਖ ਵਧ ਰਹੇ ਕਰੋਨਾ ਮਾਮਲਿਆਂ ਲਈ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਦਿਨਾਂ ਵਿੱਚ ਸੂਬੇ ਵਿਚ ਬਾਹਰੋਂ 63,828 ਵਿਅਕਤੀ ਦਾਖਲ ਹੋਏ ਹਨ। ਸਿਹਤ ਅਤੇ ਪੁਲੀਸ ਅਧਿਕਾਰੀ ਉਨ੍ਹਾਂ ਦੀ ਭਾਲ ਕਰ ਰਹੇ ਹਨ ਅਤੇ ਜਿਥੇ ਕਿਤੇ ਵੀ ਲੋੜ ਹੋਵੇਗੀ ਉਨ੍ਹਾਂ ਨੂੰ ਇਕਾਂਤਵਾਸ ਕਰਨ ਲਈ ਕਦਮ ਚੁੱਕੇ ਜਾਣਗੇ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All