ਕੈਪਟਨ ਦੀ ਨਵੀਂ ਪਾਰਟੀ ਨਾਲ ਸਮਝੌਤਾ ਨਹੀਂ ਕਰਾਂਗੇ: ਢੀਂਡਸਾ

ਕੈਪਟਨ ਦੀ ਨਵੀਂ ਪਾਰਟੀ ਨਾਲ ਸਮਝੌਤਾ ਨਹੀਂ ਕਰਾਂਗੇ: ਢੀਂਡਸਾ

ਸੰਗਰੂਰ (ਗੁਰਦੀਪ ਸਿੰਘ ਲਾਲੀ): ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਨਾਲ ਕੋਈ ਚੋਣ ਸਮਝੌਤਾ ਨਹੀਂ ਕਰੇਗੀ ਕਿਉਂਕਿ ਉਹ ਪਹਿਲਾਂ ਹੀ ਬੀਐੱਸਐੱਫ ਦਾ ਘੇਰਾ ਵਧਾਉਣ ਦਾ ਸਮਰਥਨ ਕਰ ਚੁੱਕੇ ਹਨ। ਉਨ੍ਹਾਂ ਸਾਰੀਆਂ ਸਿਆਸੀ ਧਿਰਾਂ ਨੂੰ ਹਊਮੈ ਛੱਡ ਕੇ ਪੰਜਾਬ ਦੇ ਭਲੇ ਲਈ ਇੱਕਜੁਟ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਸਮੇਂ ਦੀ ਨਜ਼ਾਕਤ ਨੂੰ ਨਾ ਸਮਝਿਆ ਗਿਆ ਤਾਂ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਉਨਾਂ ਕਿਹਾ ਕਿ ਭਾਜਪਾ, ਬਾਦਲ ਦਲ ਤੇ ਕਾਂਗਰਸ ਪਾਰਟੀ ਦੇ ਕੂੜ ਪ੍ਰਚਾਰ ਨਾਲ ਨਜਿੱਠਣ ਲਈ ਹੇਠਲੇ ਪੱਧਰ ਤੱਕ ਜਾਣ ਦੀ ਲੋੜ ਹੈ ਕਿਉਂਕਿ ਭਾਜਪਾ ਤੇ ਬਾਦਲ ਦਲ ਨੇ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਵਿਉਂਤ ਉਲੀਕੀ ਹੋਈ ਹੈ। ਇੱਥੇ ਆਪਣੀ ਰਿਹਾਇਸ਼ ’ਤੇ ਗੱਲਬਾਤ ਦੌਰਾਨ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਰਿਉੜੀਆਂ ਵਾਂਗ ਵੰਡੀਆਂ ਜਾ ਰਹੀਆਂ ਟਿਕਟਾਂ ਦੀ ਕਾਰਵਾਈ ਨੇ ਅਕਾਲੀ ਦਲ ਸੰਯੁਕਤ ਵੱਲੋਂ ਕਹੀਆਂ ਗੱਲਾਂ ਉੱਪਰ ਮੋਹਰ ਲਾ ਦਿੱਤੀ ਹੈ। ਸੁਖਬੀਰ ਪਹਿਲਾਂ ਮਾਲੇਰਕੇਟਲਾ ਤੋਂ ਸਨਅਤਕਾਰ ਨੂੰ ਟਿਕਟ ਦੇਣ ਲਈ ਗਏ, ਜਿਸ ਨੇ ਸਪੱਸ਼ਟ ਜਵਾਬ ਦੇ ਦਿੱਤਾ। ਉਸ ਮਗਰੋਂ ਸਨਅਤਕਾਰ ਦੀ ਫੈਕਟਰੀ ’ਚ ਕੰਮ ਕਰਦੇ ਇੱਕ ਮੁਲਾਜ਼ਮ ਨੂੰ ਹੀ ਟਿਕਟ ਦੇ ਦਿੱਤੀ, ਜਿਸ ਨੂੰ ਅਕਾਲੀ ਵਰਕਰਾਂ ਨੇ ਨਕਾਰ ਦਿੱਤਾ ਹੈ। ਇਸੇ ਤਰ੍ਹਾਂ ਸੰਗਰੂਰ ਹਲਕੇ ਤੋਂ ਇੱਕ ਅਮੀਰ ਘਰਾਣੇ ਨੂੰ ਟਿਕਟ ਦੇਣ ਗਏ, ਜਿਸ ਨੇ ਵੀ ਜਵਾਬ ਦੇ ਦਿੱਤਾ। ਢੀਂਡਸਾ ਨੇ ਕਿਹਾ ਕਿ ਬਾਦਲ ਦਲ ਦੇ ਕਈ ਆਗੂ ਛੇਤੀ ਹੀ ਬਗਾਵਤ ਕਰ ਕੇ ਅਕਾਲੀ ਦਲ ਸੰਯੁਕਤ ਨਾਲ ਜੁੜਨਗੇ। ਇਸ ਮੌਕੇ ਅਜੀਤ ਸਿੰਘ ਚੰਦੂਰਾਈਆਂ, ਮੁਹੰਮਦ ਤੂਫੈਲ, ਗੁਰਜੀਵਨ ਸਿੰਘ ਸਰੋਦ, ਗੁਰਜੇਤ ਸਿੰਘ ਝਨੇੜੀ, ਭਰਪੂਰ ਸਿੰਘ ਧਨੌਲਾ ਤੇ ਹੋਰ ਹਾਜ਼ਰ ਸਨ।

ਆਗਾਮੀ ਵਿਧਾਨ ਸਭਾ ਚੋਣਾਂ ’ਚ ਕਿਸੇ ਨੂੰ ਵੀ ਬਹੁਮੱਤ ਨਾ ਮਿਲਣ ਦਾ ਦਾਅਵਾ

ਢੀਂਡਸਾ ਨੇ ਕਿਹਾ ਕਿ ਮੌਜੂਦਾ ਸਿਆਸੀ ਹਾਲਾਤ ਅਨੁਸਾਰ ਉਹ ਦਾਅਵੇ ਨਾਲ ਕਹਿ ਸਕਦੇ ਹਨ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਪਾਰਟੀ ਨੂੰ ਬਹੁਮਤ ਨਹੀਂ ਮਿਲੇਗਾ। ਇਸ ਕਰਕੇ ਚੋਣਾਂ ਤੋਂ ਪਹਿਲਾਂ ਹਮਖਿਆਲੀ ਸਿਆਸੀ ਧਿਰਾਂ ਦਾ ਗੱਠਜੋੜ ਹੋਰ ਵੀ ਜ਼ਰੂਰੀ ਬਣ ਜਾਂਦਾ ਹੈ ਤਾਂ ਕਿ ਅਜਿਹੀਆਂ ਤਾਕਤਾਂ ਸੱਤਾ ’ਤੇ ਕਾਬਜ਼ ਹੋਣ ਲਈ ਇੱਕਠੀਆਂ ਨਾ ਹੋ ਜਾਣ, ਜਿਨ੍ਹਾਂ ਨੂੰ ਪੰਜਾਬ ਦੇ ਲੋਕ ਸੱਤਾ ’ਤੇ ਉੱਕਾ ਹੀ ਨਹੀਂ ਦੇਖਣਾ ਚਾਹੁੰਦੇ। ਲੋਕ ਪੱਖੀ ਮਜ਼ਬੂਤ ਸਾਂਝਾ ਫਰੰਟ ਹੀ ਪੰਜਾਬ, ਸਿੱਖ ਤੇ ਕਿਸਾਨ ਵਿਰੋਧੀ ਤਾਕਤਾਂ ਨੂੰ ਹਰਾ ਸਕਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All