DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SC ਬਹੁਗਿਣਤੀ ਵਾਲੇ ਪਿੰਡਾਂ ’ਤੇ 750 ਕਰੋੜ ਖ਼ਰਚਾਂਗੇ: ਮਾਨ

ਸ਼ੁਰੂਆਤੀ ਗੇਡ਼ ਵਿੱਚ ਹਰ ਪਿੰਡ ਨੂੰ 20 ਲੱਖ ਰੁਪਏ ਮਿਲਣਗੇ; ਲੋੜ ਮੁਤਾਬਕ ਵਧਾਈ ਜਾਵੇਗੀ ਰਕਮ

  • fb
  • twitter
  • whatsapp
  • whatsapp
featured-img featured-img
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।
Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੂਬੇ ਦੇ ਐੱਸ ਸੀ ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 750 ਕਰੋੜ ਰੁਪਏ ਖ਼ਰਚਣ ਦਾ ਐਲਾਨ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਪਿੰਡ ਤਰੱਕੀ ਲਈ ਬਰਾਬਰ ਦੇ ਮੌਕਿਆਂ ਦਾ ਹੱਕਦਾਰ ਹੈ। ਇਸ ਲਈ ਵਿਕਾਸ ਉਨ੍ਹਾਂ ਵਰਗਾਂ ਅਤੇ ਖੇਤਰਾਂ ਤੱਕ ਵੀ ਲਾਜ਼ਮੀ ਪਹੁੰਚਣਾ ਚਾਹੀਦਾ ਹੈ, ਜੋ ਦਹਾਕਿਆਂ ਤੱਕ ਇਸ ਸਹੂਲਤ ਤੋਂ ਪੱਛੜੇ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਵੱਡੇ ਪ੍ਰਾਜੈਕਟ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੋਡਲ ਏਜੰਸੀ ਵਜੋਂ ਕੰਮ ਕਰੇਗਾ, ਜਦਕਿ ਪੇਂਡੂ ਵਿਕਾਸ ਅਤੇ ਬਾਗ਼ਬਾਨੀ ਵਿਭਾਗ ਵੱਲੋਂ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ।

ਇਸੇ ਦੌਰਾਨ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਰ ਪਿੰਡ ਦੀਆਂ ਖ਼ਾਸ ਲੋੜਾਂ ਦੀ ਪਛਾਣ ਕਰ ਕੇ ਤਰਜੀਹ ਅਨੁਸਾਰ ਵਿਕਾਸ ਕਾਰਜ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਮਕਸਦ ਲਈ ਹਰ ਪਿੰਡ ਨੂੰ ਸ਼ੁਰੂਆਤੀ ਪੜਾਅ ਵਿੱਚ ਬਿਨਾਂ ਕਿਸੇ ਸ਼ਰਤ ਤੋਂ 20 ਲੱਖ ਰੁਪਏ ਦਾ ਫੰਡ ਜਾਰੀ ਕੀਤਾ ਜਾਵੇਗਾ। ਬਾਅਦ ਵਿੱਚ ਫੰਡਾਂ ਦੀ ਸਹੀ ਵਰਤੋਂ ਅਤੇ ਵਾਧੂ ਲੋੜਾਂ ਦੇ ਮੁਲਾਂਕਣ ਮਗਰੋਂ ਇਸ ਰਕਮ ਵਿੱਚ ਹੋਰ ਵਾਧਾ ਕੀਤਾ ਜਾਵੇਗਾ।

Advertisement

ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਜ਼ਰੂਰੀ ਜਨਤਕ ਸਹੂਲਤਾਂ ਜਿਵੇਂ ਆਰ ਓ ਸਿਸਟਮ, ਸਕੂਲਾਂ ਵਿੱਚ ਨਵੇਂ ਕਮਰੇ, ਲਾਇਬ੍ਰੇਰੀਆਂ, ਐਂਬੂਲੈਂਸਾਂ, ਮੁਹੱਲਾ ਕਲੀਨਿਕ, ਸੋਲਰ ਸਟਰੀਟ ਲਾਈਟਾਂ ਅਤੇ ਸਥਾਨਕ ਤੌਰ ’ਤੇ ਲੋੜੀਂਦੇ ਹੋਰ ਬੁਨਿਆਦੀ ਢਾਂਚੇ ਲਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਯੋਗ ਵਿਅਕਤੀਆਂ ਨੂੰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ।

Advertisement

Advertisement
×