ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਅਗਸਤ
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਪੰਜਾਬ ਖੇਡ ਮੇਲੇ’ ਦੀ ਸ਼ੁਰੂਆਤ ਜਲੰਧਰ ਤੋਂ 29 ਅਗਸਤ ਨੂੰ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਖੇਡ ਮੇਲੇ ਦਾ ਉਦਘਾਟਨ ਕਰਨਗੇ| ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੀਬ ਦੋ ਮਹੀਨੇ ਚੱਲਣ ਵਾਲੇ ਇਸ ਖੇਡ ਮੇਲੇ ਦੇ ਜੇਤੂਆਂ ਨੂੰ ਕਰੀਬ ਛੇ ਕਰੋੜ ਦੀ ਇਨਾਮੀ ਰਾਸ਼ੀ ਵੰਡੀ ਜਾਵੇਗੀ| ਇਹ ਖੇਡ ਮੇਲਾ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਵਾਲੇ ਦਿਨ ਸ਼ੁਰੂ ਹੋਵੇਗਾ।