ਪਗੜੀਆਂ ਦੀ ਸਹਾਇਤਾ ਨਾਲ ਪੰਜ ਸਿੱਖਾਂ ਨੇ ਦੋ ਵਿਅਕਤੀਆਂ ਦੀ ਜਾਨ ਬਚਾਈ

* ਚੱਟਾਨ ’ਤੇ ਫਸੇ ਵਿਅਕਤੀਆਂ ਨੂੰ ਪਗੜੀਆਂ ਜੋੜ ’ਕੇ ਸੁਰੱਖਿਅਤ ਬਾਹਰ ਕੱਢਿਆQ

ਪਗੜੀਆਂ ਦੀ ਸਹਾਇਤਾ ਨਾਲ ਪੰਜ ਸਿੱਖਾਂ ਨੇ ਦੋ ਵਿਅਕਤੀਆਂ ਦੀ ਜਾਨ ਬਚਾਈ

ਚੱਟਾਨ ’ਤੇ ਬੈਠੇ ਵਿਅਕਤੀਆਂ ਨੂੰ ਪਗੜੀ ਰਾਹੀਂ ਬਚਾਉਂਦੇ ਹੋਏ ਨੌਜਵਾਨ।

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 20 ਅਕਤੂਬਰ

ਕੈਨੇਡਾ ’ਚ ਪੰਜ ਸਿੱਖਾਂ ਨੇ ਪਗੜੀ ਦੀ ਸਹਾਇਤਾ ਨਾਲ ਦੋ ਵਿਅਕਤੀਆਂ ਨੂੰ ਰੁੜ੍ਹਨ ਤੋਂ ਬਚਾ ਲਿਆ। ਇਹ ਵਿਅਕਤੀ ਗੋਲਡਨ ਯੀਅਰਜ਼ ਝਰਨੇ ’ਚ ਨਹਾਉਂਦੇ ਸਮੇਂ ਤਿਲਕ ਕੇ ਚੱਟਾਨ ’ਤੇ ਡਿੱਗ ਪਏ ਸਨ ਅਤੇ ਜੇਕਰ ਉਨ੍ਹਾਂ ਦੀ ਜਾਨ ਨਾ ਬਚਾਈ ਜਾਂਦੀ ਤਾਂ ਉਨ੍ਹਾਂ ਤੇਜ਼ ਵਹਾਅ ਵਾਲੇ ਦਰਿਆ ’ਚ ਰੁੜ੍ਹ ਜਾਣਾ ਸੀ। ‘ਗਲੋਬਲ ਨਿਊਜ਼’ ਦੀ ਰਿਪੋਰਟ ਮੁਤਾਬਕ ਕੁਲਜਿੰਦਰ ਕਿੰਦਾ ਅਤੇ ਉਸ ਦੇ ਚਾਰ ਦੋਸਤ ਬ੍ਰਿਟਿਸ਼ ਕੋਲੰਬੀਆ ’ਚ ਗੋਲਡਨ ਯੀਅਰਜ਼ ਪ੍ਰੋਵਿੰਸ਼ੀਅਲ ਪਾਰਕ ’ਚ ਪੈਦਲ ਯਾਤਰਾ ’ਤੇ ਸਨ। ਇਸ ਦੌਰਾਨ ਉਨ੍ਹਾਂ ਦੇਖਿਆ ਕਿ ਦੋ ਵਿਅਕਤੀ ਜਾਨ ਬਚਾਉਣ ਦੀ ਫਰਿਆਦ ਕਰ ਰਹੇ ਸਨ। ਸਿੱਖਾਂ ਨੇ ਰਾਹਤ ਟੀਮ ਦੇ ਪਹੁੰਚਣ ਤੋਂ ਪਹਿਲਾਂ ਆਪਣੀ ਪਗੜੀਆਂ ਉਤਾਰ ਕੇ ਉਨ੍ਹਾਂ ਨੂੰ ਜੋੜ ਲਿਆ ਅਤੇ ਫਿਰ ਲੰਬੀ ਰੱਸੀ ਵਾਂਗ ਇਕ ਸਿਰਾ ਚੱਟਾਨ ’ਤੇ ਬੈਠੇ ਵਿਅਕਤੀਆਂ ਦੇ ਹੱਥ ’ਚ ਫੜਾ ਦਿੱਤਾ। ਕਿੰਦਾ ਨੇ ਇਸ ਦੀ ਵੀਡੀਓ ਵਟਸਐਪ ’ਤੇ ਭੇਜੀ ਜਿਸ ਮਗਰੋਂ ਵਿਅਕਤੀਆਂ ਨੂੰ ਬਚਾਉਣ ਦੀ ਫੁਟੇਜ ਵਾਇਰਲ ਹੋ ਰਹੀ ਹੈ। ਉਸ ਨੇ ‘ਐੱਨਬੀਸੀ ਨਿਊਜ਼’ ਨੂੰ ਦੱਸਿਆ ਕਿ ਦੋਵੇਂ ਜਣਿਆਂ ਨੇ ਪਹਿਲਾਂ ਉਨ੍ਹਾਂ ਨੂੰ ਐਮਰਜੈਂਸੀ ਸੇਵਾਵਾਂ ਨੂੰ ਸੱਦਣ ਲਈ ਕਿਹਾ ਸੀ ਪਰ ਫੋਨ ਸੇਵਾ ਨਾ ਹੋਣ ਕਰਕੇ ਉਹ ਅਜਿਹਾ ਨਹੀਂ ਕਰ ਸਕੇ। ‘ਅਸੀਂ ਸਹਾਇਤਾ ਕਰਨਾ ਚਾਹੁੰਦੇ ਸੀ ਪਰ ਕੋਈ ਜੁਗਤ ਨਹੀਂ ਲੱਗ ਰਹੀ ਸੀ। ਅਸੀਂ 10 ਮਿੰਟ ਤੱਕ ਸਹਾਇਤਾ ਲਈ ਇਧਰ-ਉਧਰ ਹੱਥ-ਪੈਰ ਮਾਰੇ। ਅਖੀਰ ਅਸੀਂ ਆਪਣੀਆਂ ਪਗੜੀਆਂ ਉਤਾਰ ਕੇ ਉਨ੍ਹਾਂ ਦੀ ਜਾਨ ਬਚਾਉਣ ਦੀ ਸੋਚੀ।’ ਫੇਸਬੁੱਕ ’ਤੇ ਇਕ ਵਿਅਕਤੀ ਨੇ ਸਿੱਖਾਂ ਨੂੰ ਸ਼ਾਬਾਸ਼ੀ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਡਾ ਕੰਮ ਕੀਤਾ ਹੈ। ਇਕ ਹੋਰ ਨੇ ਕਿਹਾ ਕਿ ਉਹ ਜ਼ਿੰਦਗੀ ਦੇ ਅਸਲ ਨਾਇਕ ਹਨ। ਇਕ ਵਿਅਕਤੀ ਨੇ ਟਵੀਟ ਕਰਕੇ ਕਿਹਾ ਕਿ ਜਿਹੜੇ ਲੋਕ ਸਿੱਖ ਮਰਿਆਦਾ ਦਾ ਹਿੱਸਾ ਪਗੜੀ ਨੂੰ ਹਟਾਉਣ ਦੀ ਵਕਾਲਤ ਕਰਦੇ ਸਨ, ਉਨ੍ਹਾਂ ਲਈ ਇਹ ਵੱਡਾ ਸਬਕ ਹੈ ਕਿ ਕਿਵੇਂ ਉਸੇ ਪਗੜੀ ਨਾਲ ਵਿਅਕਤੀਆਂ ਨੂੰ ਬਚਾਇਆ। ਕਿੰਦਾ ਅਤੇ ਉਸ ਦੇ ਦੋਸਤਾਂ ਨੇ ਜਦੋਂ ਲੋਕਾਂ ਨੂੰ ਬਚਾ ਲਿਆ ਤਾਂ ਬਚਾਅ ਕਾਰਜਾਂ ਬਾਰੇ ਮੈਨੇਜਰ ਰੌਬਰਟ ਲੇਇੰਗ ਮੌਕੇ ’ਤੇ ਪਹੁੰਚਿਆ ਅਤੇ ਉਸ ਨੇ ਪੰਜ ਦੋਸਤਾਂ ਦੀ ਸ਼ਲਾਘਾ ਕੀਤੀ।    

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਸ਼ਹਿਰ

View All