ਲੈਂਡ ਪੂਲਿੰਗ ਨੀਤੀ ਵਾਪਸ ਲੈਣਾ ਕਿਸਾਨਾਂ ਦੀ ਜਿੱਤ -ਰਾਜੇਵਾਲ
ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲਏ ਜਾਣ ਦੇ ਵੱਖ ਵੱਖ ਪ੍ਰਤੀਕਰਮ ਸਾਹਮਣੇ ਆਏ ਹਨ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਏਕੇ...
Advertisement
ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲਏ ਜਾਣ ਦੇ ਵੱਖ ਵੱਖ ਪ੍ਰਤੀਕਰਮ ਸਾਹਮਣੇ ਆਏ ਹਨ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਏਕੇ ਅਤੇ ਸੰਘਰਸ਼ ਕਾਰਨ ਮਜਬੂਰ ਹੋ ਕੇ ਪੰਜਾਬ ਸਰਕਾਰ ਨੂੰ ਆਪਣਾ ਇਹ ਫੈਸਲਾ ਵਾਪਸ ਲੈਣਾ ਪਿਆ ਹੈ।
ਉਨ੍ਹਾਂ ਕਿਹਾ ਕਿ ਇਸ ਨੀਤੀ ਖਿਲਾਫ 24 ਅਗਸਤ ਨੂੰ ਇੱਕ ਵੱਡੀ ਪੰਜਾਬ ਪੱਧਰ ਦੀ ਕਿਸਾਨ ਰੈਲੀ ਹੋਣੀ ਸੀ ਜਿਸ ਵਿੱਚ ਲੱਖਾਂ ਕਿਸਾਨਾਂ ਨੇ ਹਿੱਸਾ ਲੈਣਾ ਸੀ, ਜਿਸ ਤੋਂ ਡਰ ਕੇ ਮੁੱਖ ਮੰਤਰੀ ਨੇ ਆਪਣੇ ਹਥਿਆਰ ਸੁੱਟੇ ਹਨ। ਰਾਜੇਵਾਲ ਨੇ ਜਿੱਥੇ ਇਸ ਫੈਸਲੇ ਨੂੰ ਕਿਸਾਨਾਂ ਦੀ ਜਿੱਤ ਕਰਾਰ ਦਿੱਤਾ ਹੈ ਉੱਥੇ ਉਹਨਾਂ ਮੰਗ ਕੀਤੀ ਕਿ ਸਰਕਾਰ ਵੱਲੋਂ ਇਸ ਨੀਤੀ ਪ੍ਰਤੀ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਉਸ ਨੂੰ ਤੁਰੰਤ ਵਾਪਸ ਲਿਆ ਜਾਵੇ ਤਾਂ ਇਸ ਨੂੰ ਸਹੀ ਫੈਸਲਾ ਮੰਨਿਆ ਜਾਵੇਗਾ। ਉਨ੍ਹਾਂ ਨੇ ਸਮੂਹ ਪੰਜਾਬੀਆਂ ਅਤੇ ਖਾਸ ਕਰਕੇ ਕਿਸਾਨਾਂ ਨੂੰ ਇਸ ਗੱਲ ਦੀ ਵਧਾਈ ਦਿੱਤੀ।
Advertisement
Advertisement