ਨਿੱਜੀ ਕੰਪਨੀ ਵੱਲੋਂ ਕਰਜ਼ੇ ਦੀ ਵਸੂਲੀ ਲਈ ਦਿੱਤੀਆਂ ਕਥਿਤ ਧਮਕੀਆਂ ਤੋਂ ਪਰੇਸ਼ਾਨ ਮਹਿਲਾ ਨੇ ਕੀਤੀ ਖ਼ੁਦਕੁਸ਼ੀ
ਦੋ ਦਿਨ ਪਹਿਲਾਂ ਕਰਜ਼ਾ ਵਸੂਲਣ ਆਏ ਕਰਿੰਦਿਆਂ ਵੱਲੋਂ ਧਮਕੀਆਂ ਦੇਣ ਦਾ ਦੋਸ਼
Advertisement
ਫਗਵਾੜਾ ਵਿਖੇ ਅੱਜ ਇੱਕ ਮਹਿਲਾ ਵੱਲੋਂ ਆਪਣੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਬਲਬੀਰ ਕੌਰ ਵਜੋਂ ਹੋਈ ਹੈ। ਘਟਨਾ ਸਬੰਧੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਮੁੱਢਲੀ ਜਾਣਕਾਰੀ ਅਨੁਸਾਰ, ਉਕਤ ਮਹਿਲਾ ਨੇ ਇੱਕ ਨਿੱਜੀ ਕੰਪਨੀ ਤੋਂ ਕਰਜ਼ਾ ਲਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਕੰਪਨੀ ਦੇ ਕੁਝ ਕਰਿੰਦੇ ਕਰਜ਼ੇ ਦੀ ਵਸੂਲੀ ਲਈ ਉਸ ਦੇ ਘਰ ਆਏ ਸਨ ਅਤੇ ਕਥਿਤ ਤੌਰ ’ਤੇ ਉਸ ਨੂੰ ਧਮਕੀਆਂ ਦੇ ਕੇ ਗਏ ਸਨ। ਇਸ ਤੋਂ ਬਾਅਦ ਮਹਿਲਾ ਵੱਲੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਹੋ ਕੇ ਇਹ ਕਦਮ ਚੁੱਕੇ ਜਾਣ ਦੀ ਗੱਲ ਕਹੀ ਜਾ ਰਹੀ ਹੈ। ਹਾਲਾਂਕਿ, ਖ਼ੁਦਕੁਸ਼ੀ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੁਲੀਸ ਜਾਂਚ ਤੋਂ ਬਾਅਦ ਹੀ ਹੋ ਸਕੇਗੀ।
Advertisement
ਮ੍ਰਿਤਕਾ ਆਪਣੇ ਪਿੱਛੇ ਇੱਕ ਪੁੱਤਰ ਅਤੇ ਇੱਕ ਧੀ ਛੱਡ ਗਈ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement
×

