ਸੜਕ ਹਾਦਸੇ ’ਚ ਔਰਤ ਹਲਾਕ, ਚਾਰ ਜ਼ਖ਼ਮੀ
ਪਿੰਡ ਤਲਵਾੜਾ ਖੁਰਦ ਨੇੜੇ ਲੰਘੀ ਰਾਤ ਸੜਕ ਹਾਦਸੇ ਵਿੱਚ ਔਰਤ ਦੀ ਮੌਤ ਹੋ ਗਈ, ਜਦੋਂ ਕਿ ਚਾਰ ਜਣੇ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਪਛਾਣ ਸੋਨੂੰ (35) ਪਤਨੀ ਜਗਮੋਹਨ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨਿਧੀ, ਪਾਰਥ, ਸੋਨੂੰ, ਸੇਜਲ ਤੇ ਪੀਹੂ...
Advertisement
ਪਿੰਡ ਤਲਵਾੜਾ ਖੁਰਦ ਨੇੜੇ ਲੰਘੀ ਰਾਤ ਸੜਕ ਹਾਦਸੇ ਵਿੱਚ ਔਰਤ ਦੀ ਮੌਤ ਹੋ ਗਈ, ਜਦੋਂ ਕਿ ਚਾਰ ਜਣੇ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਪਛਾਣ ਸੋਨੂੰ (35) ਪਤਨੀ ਜਗਮੋਹਨ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨਿਧੀ, ਪਾਰਥ, ਸੋਨੂੰ, ਸੇਜਲ ਤੇ ਪੀਹੂ ਸੈਰ ਕਰਨ ਲਈ ਘਰੋਂ ਬਾਹਰ ਨਿਕਲੇ ਸਨ ਤਾਂ ਸਾਹਮਣੇ ਤੋਂ ਆ ਰਹੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਸੋਨੂੰ (35) ਦੀ ਮੌਕੇ ’ਤੇ ਹੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਪੁਲੀਸ ਨੂੰ ਸੂਚਿਤ ਕੀਤਾ। ਪੁਲੀਸ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਏਲਨਾਬਾਦ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਸਿਰਸਾ ਰੈਫ਼ਰ ਕਰ ਦਿੱਤਾ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਇੰਚਾਰਜ ਪ੍ਰਗਟ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
×

