ਸਹੁਰਾ ਪਰਿਵਾਰ ਤੋਂ ਪ੍ਰੇਸ਼ਾਨ ਔਰਤ ਨੇ ਜ਼ਹਿਰ ਨਿਗਲੀ
ਥਾਣਾ ਮੰਡੀ ਗੋਬਿੰਦਗੜ੍ਹ ਦੇ ਪਿੰਡ ਡਡਹੇੜੀ ਦੀ ਔਰਤ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਹਰਜੀਤ ਕੌਰ (40) ਵਜੋਂ ਹੋਈ ਹੈ। ਮ੍ਰਿਤਕਾ ਦੇ ਭਰਾ ਦਲਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਖੁੰਮਣਾ ਦੇ ਬਿਆਨਾਂ ਦੇ ਆਧਾਰ ’ਤੇ...
Advertisement
ਥਾਣਾ ਮੰਡੀ ਗੋਬਿੰਦਗੜ੍ਹ ਦੇ ਪਿੰਡ ਡਡਹੇੜੀ ਦੀ ਔਰਤ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਹਰਜੀਤ ਕੌਰ (40) ਵਜੋਂ ਹੋਈ ਹੈ। ਮ੍ਰਿਤਕਾ ਦੇ ਭਰਾ ਦਲਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਖੁੰਮਣਾ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਹਰਜੀਤ ਕੌਰ ਦੀ ਸੱਸ ਜਸਪਾਲ ਕੌਰ, ਦਿਉਰ ਗੁਰਪ੍ਰੀਤ ਸਿੰਘ ਗੋਲਾ ਅਤੇ ਦਰਾਣੀ ਲਵਪ੍ਰੀਤ ਕੌਰ ਖ਼ਿਲਾਫ਼ ਬੀ ਐੱਨ ਐੱਸ ਅਧੀਨ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੀ ਭੈਣ ਹਰਜੀਤ ਕੌਰ ਦਾ ਸਹੁਰਾ ਪਰਿਵਾਰ ਉਸ ਦੀ ਕੁੱਟਮਾਰ ਕਰਦਾ ਸੀ। ਇਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਨੂੰ ਇਲਾਜ ਲਈ ਖੰਨਾ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
Advertisement
Advertisement
