ਔਰਤ ਦੀਆਂ ਵਾਲੀਆਂ ਝਪਟੀਆਂ
ਇਥੋਂ ਦੇ ਟਿੱਬਾ ਇਲਾਕੇ ਵਿੱਚ ਦੋ ਮੋਟਰਸਾਈਕਲ ਸਵਾਰ ਘਰ ਅੱਗੇ ਸੈਰ ਕਰ ਰਹੀ ਔਰਤ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ। ਸੂਚਨਾ ਮਿਲਣ ਮਗਰੋਂ ਥਾਣਾ ਟਿੱਬਾ ਨੇ ਆਸ-ਪਾਸ ਦੇ ਸੀ ਸੀ ਟੀ ਵੀ ਕੈਮਰਿਆਂ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।...
Advertisement
ਇਥੋਂ ਦੇ ਟਿੱਬਾ ਇਲਾਕੇ ਵਿੱਚ ਦੋ ਮੋਟਰਸਾਈਕਲ ਸਵਾਰ ਘਰ ਅੱਗੇ ਸੈਰ ਕਰ ਰਹੀ ਔਰਤ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ।
ਸੂਚਨਾ ਮਿਲਣ ਮਗਰੋਂ ਥਾਣਾ ਟਿੱਬਾ ਨੇ ਆਸ-ਪਾਸ ਦੇ ਸੀ ਸੀ ਟੀ ਵੀ ਕੈਮਰਿਆਂ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਟਿੱਬਾ ਇਲਾਕੇ ਦੇ ਗੋਪਾਲ ਨਗਰ ਦੀ ਸੁਰਿੰਦਰ ਕੌਰ (55) ਨੇ ਦੱਸਿਆ ਕਿ ਉਹ ਦੇਰ ਸ਼ਾਮ ਆਪਣੇ ਘਰ ਦੇ ਬਾਹਰ ਸੈਰ ਕਰ ਰਹੀ ਸੀ।
Advertisement
ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਉਸ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ। ਪੁਲੀਸ ਦੇ ਐੱਸ ਐੱਚ ਓ ਸਬ-ਇੰਸਪੈਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਮੁਲਜ਼ਮਾਂ ਦੀ ਪਛਾਣ ਨਹੀਂ ਸਕੀ ਕਿਉਂਕਿ ਦੁਪਹੀਆ ਵਾਹਨ ’ਤੇ ਨੰਬਰ ਪਲੇਟ ਨਹੀਂ ਸੀ। ਮੁਲਜ਼ਮਾਂ ਦੇ ਚਿਹਰੇ ਵੀ ਢੱਕੇ ਹੋਏ ਸਨ। ਸੀ ਸੀ ਟੀ ਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement
×

