ਖੇਤਰੀ ਪ੍ਰਤੀਨਿਧ
ਪਟਿਆਲਾ, 30 ਦਸੰਬਰ
ਔਰਤਾਂ ਅਤੇ ਬੱਚਿਆਂ ਨਾਲ ਸਬੰਧਿਤ ਮਾਮਲਿਆਂ/ਅਪਰਾਧਾਂ ਦੇ ਹੱਲ ਲਈ ਪਹਿਲੀ ਜਨਵਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ ’ਚ 488 ਵਿਮੈਨ ਹੈਲਪ ਡੈਸਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਏਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਪੰਜਾਬ ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਇਸ ਵਿੱਚ ਕਿਸੇ ਵੀ ਵਿਅਕਤੀ/ਔਰਤ/ਬੱਚੇ ਵੱਲੋਂ 112 ਨੰਬਰ ’ਤੇ ਕੀਤੀ ਗਈ ਕਾਲ ਸੁਣ ਕੇ ਉਸ ਦਾ ਵੀ ਨਿਪਟਾਰਾ ਕੀਤਾ ਜਾਵੇਗਾ।
ਉਧਰ, ਐੱਸਐੱਸਪੀ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ’ਚ ਅਜਿਹੇ 24 ਵਿਮੈਨ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਐੱਸਪੀ ਸਿਟੀ ਕਮ ਜ਼ਿਲ੍ਹਾ ਕਮਿਊਨਿਟੀ ਪੁਲੀਸ ਅਫ਼ਸਰ ਵਰੁਣ ਸ਼ਰਮਾ ਇਨ੍ਹਾਂ ਦੀ ਸੁਪਰਵਿਜ਼ਨ ਲਈ ਨਾਮਜ਼ਦ ਕੀਤੇ ਗਏ ਹਨ।