DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹਰਸਿਮਰਤ ਬਾਦਲ ਦੀ ਅਗਵਾਈ ਹੇਠ ਇਸਤਰੀ ਅਕਾਲੀ ਦਲ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੀਤਾ ਮਾਰਚ

ਪੁਲੀਸ ਵੱਲੋਂ ਮਾਰਚ ਨੂੰ ਰੋਕਣ 'ਤੇ ਮਹਿਲਾ ਆਗੂਆਂ ਨੇ ਸੜਕ 'ਤੇ ਬੈਠ ਕੇ ਦਿੱਤੀ ਗ੍ਰਿਫ਼ਤਾਰੀ

  • fb
  • twitter
  • whatsapp
  • whatsapp
Advertisement

ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਇਸਤਰੀ ਅਕਾਲੀ ਦਲ ਦੀਆਂ ਸੈਂਕੜੇ ਮਹਿਲਾਵਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਲਈ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ।

ਹਰਸਿਮਰਤ ਤੋਂ ਇਲਾਵਾ ਵਿਧਾਇਕਾ ਗਨੀਵ ਕੌਰ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰ ਰਹੀਆਂ ਇਸਤਰੀ ਅਕਾਲੀ ਦਲ ਦੀਆਂ ਮਹਿਲਾਵਾਂ ਨੂੰ ਰੋਕਣ ਲਈ ਪੁਲੀਸ ਨੇ ਭਾਰੀ ਬੈਰੀਕੇਡ ਲਗਾਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਸੜਕ 'ਤੇ ਧਰਨਾ ਲਗਾ ਦਿੱਤਾ ਅਤੇ ਗ੍ਰਿਫ਼ਤਾਰੀ ਦੇ ਦਿੱਤੀ।

Advertisement

ਔਰਤਾਂ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦਾ ਦਫ਼ਤਰ ਭ੍ਰਿਸ਼ਟਾਚਾਰ ਦਾ ਅੱਡਾ ਬਣ ਗਿਆ ਹੈ। ਇੱਕ ਅਪਰਾਧੀ, ਜਿਸ 'ਤੇ ਦੋ ਔਰਤਾਂ ਨੇ ਜਬਰ-ਜਨਾਹ ਅਤੇ ਅਗਵਾ ਦੇ ਦੋਸ਼ ਲਗਾਏ ਸਨ, ਨੂੰ ਰਿਹਾਅ ਕਰ ਦਿੱਤਾ ਗਿਆ।

Advertisement

ਉੱਥੇ ਹੀ ਮੁੱਖ ਮੰਤਰੀ ਦਫ਼ਤਰ ਨੇ ਅਕਾਲੀ ਦਲ ਦੇ ਇਨ੍ਹਾਂ ਦੋਸ਼ਾਂ ਦੀ ਸਖ਼ਤ ਆਲੋਚਨਾ ਕਰਦਿਆਂ ਇਨ੍ਹਾਂ ਨੂੰ ਬੇਬੁਨਿਆਦ ਦੱਸਿਆ ਅਤੇ ਮਨਘੜਤ ਕਹਾਣੀਆਂ ਘੜਨ ਦਾ ਦੋਸ਼ ਲਗਾਇਆ।

ਇਹ ਦਾਅਵਾ ਕਰਦਿਆਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀਆਂ 'ਮਾਵਾਂ-ਧੀਆਂ' ਦੇ 'ਸਤਿਕਾਰ' ਵਿੱਚ ਵਿਸ਼ਵਾਸ ਨਹੀਂ ਰੱਖਦੀ ਸਗੋਂ ਇੱਕ 'ਜਬਰ-ਜਨਾਹ' ਦੇ ਮੁਲਜ਼ਮ ਨੂੰ ਬਚਾਉਣ ਵਿੱਚ ਸ਼ਾਮਲ ਹੈ, ਹਰਸਿਮਰਤ ਬਾਦਲ ਨੇ ਕਿਹਾ, "ਮੁਲਜ਼ਮ ਨੂੰ ਅੰਮ੍ਰਿਤਸਰ ਜੇਲ੍ਹ ਤੋਂ ਪਟਿਆਲਾ ਜੇਲ੍ਹ ਤਬਦੀਲ ਕਰਨ ਦਾ ਵਾਅਦਾ ਵੀ ਕੀਤਾ ਗਿਆ ਸੀ ਅਤੇ ਨਾਲ ਹੀ ਇਹ ਭਰੋਸਾ ਵੀ ਦਿੱਤਾ ਗਿਆ ਸੀ ਕਿ ਉਸਨੂੰ ਅਜਿਹੇ ਹਸਪਤਾਲ ਰੈਫ਼ਰ ਕੀਤਾ ਜਾਵੇਗਾ ਜਿੱਥੇ ਉਹ ਆਸਾਨੀ ਨਾਲ ਨਸ਼ਾ ਪ੍ਰਾਪਤ ਕਰ ਸਕੇ।''

ਹਰਸਿਮਰਤ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੂਰੇ ਸੂਬੇ ਵਿੱਚ ਉਦੋਂ ਤੱਕ ਜਨ-ਅੰਦੋਲਨ ਚਲਾਏਗੀ ਜਦੋਂ ਤੱਕ ਇਸ ਮਾਮਲੇ ਦੇ ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋ ਜਾਂਦੀ ਅਤੇ ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਬਰਖ਼ਾਸਤ ਨਹੀਂ ਕੀਤਾ ਜਾਂਦਾ, ਜਿਨ੍ਹਾਂ ਨੇ ਜਬਰ-ਜਨਾਹ ਦੇ ਮੁਲਜ਼ਮ ਦੇ ਪੱਖ ਵਿੱਚ ਅਤੇ ਉਸ ਨੂੰ ਜੇਲ੍ਹ ਤੋਂ ਰਿਹਾਅ ਕਰਵਾਉਣ ਲਈ ਕੈਂਸਲੇਸ਼ਨ ਰਿਪੋਰਟ (ਮਾਮਲਾ ਬੰਦ ਕਰਨ ਦੀ ਰਿਪੋਰਟ) ਦਾਖ਼ਲ ਕੀਤੀ ਸੀ।

ਹਰਸਿਮਰਤ ਬਾਦਲ ਨੇ ਕਿਹਾ, "ਇਹ ਵੀ ਸਾਹਮਣੇ ਆਇਆ ਹੈ ਕਿ ਪੰਜ ਔਰਤਾਂ ਨੇ ਮੁੱਖ ਮੰਤਰੀ ਨੂੰ ਨਿੱਜੀ ਤੌਰ 'ਤੇ ਇੱਕੋ ਮੁਲਜ਼ਮ ਵਿਰੁੱਧ ਸ਼ਿਕਾਇਤ ਕੀਤੀ ਸੀ, ਪਰ ਉਨ੍ਹਾਂ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ। ਇਸ ਗੱਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਮੁੱਖ ਮੰਤਰੀ ਦਫ਼ਤਰ ਜਬਰ-ਜਨਾਹ ਦੇ ਮੁਲਜ਼ਮਾਂ ਦਾ ਪੱਖ ਕਿਉਂ ਲੈ ਰਿਹਾ ਸੀ।"

Advertisement
×