DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਇਸਤਰੀ ਅਕਾਲੀ ਦਲ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਹਰਸਿਮਰਤ ਕੌਰ ਬਾਦਲ ਨੇ ਜਬਰ-ਜਨਾਹ ਮਾਮਲੇ ਦੀ ਸੀ ਬੀ ਆਈ ਜਾਂਚ ਮੰਗੀ

  • fb
  • twitter
  • whatsapp
  • whatsapp
featured-img featured-img
ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਅਤੇ ਇਸਤਰੀ ਅਕਾਲੀ ਦਲ ਦੀਆਂ ਵਰਕਰਾਂ ਨੂੰ ਅੱਗੇ ਵਧਣ ਤੋਂ ਰੋਕਦੀ ਹੋਈ ਪੁਲੀਸ।
Advertisement

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਵੱਡੀ ਗਿਣਤੀ ਇਸਤਰੀ ਅਕਾਲੀ ਦਲ ਦੀਆਂ ਵਰਕਰਾਂ ਵੱਲੋਂ ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕੀਤਾ ਗਿਆ। ਇਸ ਦੌਰਾਨ ਹਰਸਿਮਰਤ ਕੌਰ ਬਾਦਲ, ਵਿਧਾਇਕਾ ਗਨੀਵ ਕੌਰ ਮਜੀਠੀਆ ਸਣੇ ਹੋਰਨਾਂ ਕਾਰਕੁਨਾਂ ਨੂੰ ਪੁਲੀਸ ਨੇ ਸੈਕਟਰ 28 ਸਥਿਤ ਪਾਰਟੀ ਦਫ਼ਤਰ ਤੋਂ ਕੁਝ ਦੂਰੀ ’ਤੇ ਹੀ ਬੈਰੀਕੇਡ ਲਗਾ ਕੇ ਰੋਕ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਇਸ ਤੋਂ ਪਹਿਲਾਂ ਮੁਜ਼ਾਹਰੇ ਵਿੱਚ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦਫ਼ਤਰ ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕਾ ਹੈ, ਜਬਰ-ਜਨਾਹ ਵਰਗੇ ਮਾਮਲਿਆਂ ਨੂੰ ਕਰੋੜਾਂ ਰੁਪਏ ਲੈ ਕੇ ਕਥਿਤ ਤੌਰ ’ਤੇ ਰਫ਼ਾ-ਦਫਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਵਿਚ ਮਾਵਾਂ ਧੀਆਂ ਦੇ ‘ਸਤਿਕਾਰ’ ਵਿਚ ਵਿਸ਼ਵਾਸ ਨਹੀਂ ਕਰਦੀ ਬਲਕਿ ਇਹ ਜਬਰ-ਜਨਾਹ ਦੇ ਮੁਲਜ਼ਮਾਂ ਨੂੰ ਬਚਾਉਣ ਵਾਸਤੇ ਧਿਰ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਚੁੱਪ ਹਨ, ਉਨ੍ਹਾਂ ਨੂੰ ਦੋਸ਼ਾਂ ਲਈ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਪੂਰੇ ਮਾਮਲੇ ਦੀ ਸੀ ਬੀ ਆਈ ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਤਾਂ ਜੋ ਸੱਚ ਸਭ ਦੇ ਸਾਹਮਣੇ ਲਿਆਂਦਾ ਦਾ ਸਕੇ। ਇਸ ਦੌਰਾਨ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਤੇ ਗਨੀਵ ਕੌਰ ਮਜੀਠੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਔਰਤਾਂ ਦੇ ਮੁੱਦੇ ’ਤੇ ਇਕਜੁੱਟ ਹੋ ਕੇ ਲੜਾਈ ਲੜਨ।

Advertisement

Advertisement
Advertisement
×