ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 23 ਅਗਸਤ
ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਮਨਦੀਪ ਕੌਰ ਨਾਗਰਾ ਨੇ ਅੱਜ ਪਿੰਡ ਦਾਦੂਮਾਜਰਾ ਦੀਆਂ ਗਲੀਆਂ ਵਿਚ ਇੰਟਰਲਾਕਿੰਗ ਟਾਈਲਾਂ ਲਗਵਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਖੇੜਾ ਬਲਾਕ ਦੇ ਪਿੰਡਾਂ ਵਿਚ ਗਲੀਆਂ-ਨਾਲੀਆਂ ਪੱਕੀਆਂ ਕਰਨ, ਲਾਈਟਾਂ ਲਗਵਾਉਣ ਤੇ ਸੀਵਰੇਜ ਪਾਈਪਾਂ ਪਾਉਣ ਦਾ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀ ਪੰਚਾਇਤ ਵੱਲੋਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ, ਜਿਸ ਕਰ ਕੇ ਆਉਣ ਵਾਲੇ ਦਿਨਾਂ ਵਿਚ ਪਿੰਡ ਵਿਚ ਹੋਰ ਨਵੇਂ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਵਿਧਾਇਕ ਨਾਗਰਾ ਇਸ ਹਲਕੇ ਨੂੰ ਪੰਜਾਬ ਦਾ ਅੱਵਲ ਹਲਕਾ ਬਣਾਉਣ ਲਈ ਕੰਮ ਕਰ ਰਹੇ ਹਨ ਤੇ ਜਿੰਨੇ ਪ੍ਰਾਜੈਕਟ ਹਲਕਾ ਫ਼ਤਹਿਗੜ੍ਹ ਸਾਹਿਬ ਨੂੰ ਮਿਲੇ ਹਨ, ਓਨੇ ਸ਼ਾਇਦ ਹੀ ਕਿਸੇ ਹੋਰ ਹਲਕੇ ਦੀ ਝੋਲੀ ਪਏ ਹੋਣ।