DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਜ਼ਦੂਰਾਂ ਦੀ 9 ਲੱਖ ਰੁਪਏ ਦੀ ਅਦਾਇਗੀ ਨਾ ਕਰਨ ਦੇ ਦੋਸ਼ ਹੇਠ ਭੱਠਾ ਮਾਲਕ ਦੇ ਘਰ ਅੱਗੇ ਲੱਗਿਆ ਧਰਨਾ

ਇੱਕ ਭੱਠਾ ਮਾਲਕ ਵੱਲੋਂ ਕੱਚੀ ਭਰਾਈ ਦੇ ਮਜ਼ਦੂਰਾਂ ਦੀ ਕਰੀਬ 9 ਲੱਖ ਰੁਪਏ ਦੀ ਕਥਿਤ ਅਦਾਇਗੀ ਨਾ ਕਰਨ ਦੇ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਭੱਠਾ ਮਾਲਕ ਦੀ ਰਿਹਾਇਸ਼ ਅੱਗੇ ਧਰਨਾ...

  • fb
  • twitter
  • whatsapp
  • whatsapp
featured-img featured-img
ਬਠਿੰਡਾ ਵਿਖੇ ਧਰਨਾ ਦੇ ਰਹੇ ਪ੍ਰਦਰਸ਼ਨਕਾਰੀ।
Advertisement

ਇੱਕ ਭੱਠਾ ਮਾਲਕ ਵੱਲੋਂ ਕੱਚੀ ਭਰਾਈ ਦੇ ਮਜ਼ਦੂਰਾਂ ਦੀ ਕਰੀਬ 9 ਲੱਖ ਰੁਪਏ ਦੀ ਕਥਿਤ ਅਦਾਇਗੀ ਨਾ ਕਰਨ ਦੇ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਭੱਠਾ ਮਾਲਕ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ।

ਇਸ ਧਰਨੇ ਦੀ ਅਗਵਾਈ ਬਠਿੰਡਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਆਗੂਆਂ ਨੇ ਕੀਤੀ। ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਪਿਛਲੇ ਤਿੰਨ ਸਾਲਾਂ ਤੋਂ ਮਜ਼ਦੂਰਾਂ ਦਾ ਹਿਸਾਬ-ਕਿਤਾਬ ਨਹੀਂ ਕੀਤਾ ਜਾ ਰਿਹਾ ਅਤੇ ਉਨ੍ਹਾਂ ਦੀਆਂ ਟਰੈਕਟਰ-ਟਰਾਲੀਆਂ ਵੀ ਗਾਇਬ ਕਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਐੱਸ ਡੀ ਐੱਮ ਤਲਵੰਡੀ ਸਾਬੋ ਦੀ ਦਖ਼ਲਅੰਦਾਜ਼ੀ ਨਾਲ ਇਹ ਵਾਹਨ ਬਰਾਮਦ ਕਰਵਾ ਲਏ ਗਏ, ਪਰ ਬਾਅਦ ਵਿੱਚ ਚਾਰ ਮਜ਼ਦੂਰਾਂ ਖ਼ਿਲਾਫ਼ ਲੁੱਟ-ਖੋਹ ਦਾ ਝੂਠਾ ਕੇਸ ਦਰਜ ਕਰ ਦਿੱਤਾ ਗਿਆ।

Advertisement

ਧਰਨੇ ਦੌਰਾਨ ਡੀ ਐੱਸ ਪੀ ਬਠਿੰਡਾ ਅਤੇ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਵਿਕਰਮ ਕੁਮਾਰ ਲਵਲੀ ਦੀ ਮੌਜੂਦਗੀ ਵਿੱਚ ਕਿਸਾਨ-ਮਜ਼ਦੂਰ ਆਗੂਆਂ ਨਾਲ ਗੱਲਬਾਤ ਹੋਈ। ਇਸ ਦੌਰਾਨ ਆਗੂਆਂ ਨੇ ਮੰਗ ਕੀਤੀ ਕਿ ਮਜ਼ਦੂਰਾਂ ਦੇ ਬਕਾਇਆ ਪੈਸੇ ਤੁਰੰਤ ਦਿੱਤੇ ਜਾਣ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਗਏ (ਝੂਠੇ) ਕੇਸ ਰੱਦ ਕੀਤੇ ਜਾਣ। ਖ਼ਬਰ ਲਿਖੇ ਜਾਣ ਤੱਕ ਧਰਨਾ ਤੇ ਮਸਲੇ ਦੇ ਹੱਲ ਲਈ ਗੱਲਬਾਤ ਦਾ ਦੌਰ ਜਾਰੀ ਸੀ।

Advertisement

Advertisement
×