ਫ਼ਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ ਲੋਕ ਸਭਾ ਚੋਣਾਂ 2024 ਨੂੰ ਸਮਰਪਿਤ ‘ਭਾਰਤ ਵਿਚ ਚੋਣ ਰਾਜਨੀਤੀ’ ਸਿਰਲੇਖ ਅਧੀਨ ਪੰਜ ਰੋਜ਼ਾ ਵਰਕਸ਼ਾਪ ਲਾਈ ਗਈ। ਇਸ ਦੌਰਾਨ ਵਿਭਾਗ ਇੰਚਾਰਜ ਰਮਨਦੀਪ ਕੌਰ, ਡਾ. ਬਲਵਿੰਦਰ ਕੌਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਐਸੋਸੀਏਟ ਪ੍ਰੋਫ਼ੈਸਰ ਡਾ. ਸਤਨਾਮ ਸਿੰਘ, ਪ੍ਰੋਫੈਸਰ ਜਮਸ਼ੀਦ ਅਲੀ ਖਾਨ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਸਿਸਟੈਟ ਪ੍ਰੋਫ਼ੈਸਰ ਡਾ. ਗੁਰਪ੍ਰੀਤ ਸਿੰਘ ਬਰਾੜ ਨੇ ਵੱਖ-ਵੱਖ ਵਿਸ਼ਿਆਂ ’ਤੇ ਚਰਚਾ ਕੀਤੀ। ਇਸ ਮੌਕੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ, ਉਪ ਕੁਲਪਤੀ ਪ੍ਰੋ. ਪ੍ਰਿਤਪਾਲ ਸਿੰਘ ਨੇ ਵਿਭਾਗ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ