ਐਸ.ਏ.ਐਸ. ਨਗਰ (ਮੁਹਾਲੀ): ਇੱਥੋਂ ਦੇ ਫੇਜ਼-10 ਵਿੱਚ ਰਹਿੰਦੇ ਪੰਜਾਬੀ ਦੇ ਲੇਖਕ ਤੇ ਆਲੋਚਕ ਡਾ. ਬ੍ਰਹਮ ਜਗਦੀਸ਼ ਸਿੰਘ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਪ੍ਰੋ. ਰਾਜਬੀਰ ਕੌਰ ਫ਼ਰੀਦਕੋਟ (70) ਦਾ ਲੰਘੀ ਰਾਤ ਦੇਹਾਂਤ ਹੋ ਗਿਆ। ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਮੁਹਾਲੀ ਸਣੇ ਲੁਧਿਆਣਾ, ਕਪੂਰਥਲਾ, ਕਰਨਾਲ, ਆਨੰਦਪੁਰ ਸਾਹਿਬ ਤੇ ਫ਼ਰੀਦਕੋਟ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਪ੍ਰੋ. ਰਾਜਬੀਰ ਨੂੰ ਅੰਤਿਮ ਵਿਦਾਇਗੀ ਦਿੱਤੀ। ਜਾਣਕਾਰੀ ਅਨੁਸਾਰ ਪ੍ਰੋ. ਰਾਜਬੀਰ ਕੌਰ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਪਤੀ ਡਾ. ਬ੍ਰਹਮ ਜਗਦੀਸ਼ ਸਿੰਘ ਨੇ ਦਿਖਾਈ। ਇਸ ਮੌਕੇ ਜਸਕਰਨ ਸਿੰਘ ਆਈਏਐਸ (ਸੇਵਾਮੁਕਤ) ਮੈਂਬਰ ਪੰਜਾਬ ਪਬਲਿਕ ਕਮਿਸ਼ਨ ਪਟਿਆਲਾ, ਸੁਰਜੀਤ ਸਿੰਘ ਢਿੱਲੋਂ, ਉੱਜਵਲ ਸਿੰਘ ਰਾਣਾ, ਐਡਵੋਕੇਟ ਦੀਪਿੰਦਰ ਸਿੰਘ ਗਿੱਲ ਤੇ ਡਾ. ਸਤੀਸ਼ ਵਰਮਾ ਸਣੇ ਹੋਰ ਪਤਵੰਤੇ ਮੌਜੂਦ ਸਨ। ਡਾ. ਬ੍ਰਹਮਜਗਦੀਸ਼ ਸਿੰਘ ਤੇ ਵਰਿੰਦਰ ਸਿੰਘ ਰਾਣਾ ਨੇ ਪੁੱਜੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ