ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਲਿਖਾਰੀ ਸਭਾ ਦੀ ਪ੍ਰਧਾਨ ਪਰਮਜੀਤ ਕੌਰ ਸਰਹਿੰਦ ਦੇ ਪਤੀ ਤੇ ਸਾਬਕਾ ਮੈਨੇਜਰ ਊਧਮ ਸਿੰਘ ਦਾ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਉਹ ਕਰੀਬ 78 ਸਾਲਾਂ ਦੇ ਸਨ। ਉਨ੍ਹਾਂ ਫੋਰਟਿਸ ਹਸਪਤਾਲ ਮੁਹਾਲੀ ’ਚ ਬੀਤੇ ਦਿਨੀਂ ਆਖ਼ਰੀ ਸਾਹ ਲਿਆ। ਉਨ੍ਹਾਂ ਦੀਆਂ ਵਿਦੇਸ਼ ਰਹਿੰਦੀਆਂ ਧੀਆਂ ਦੇ ਅੱਜ ਇਥੇ ਆਉਣ ਮਗਰੋਂ ਨੇੜਲੇ ਪਿੰਡ ਸਾਨੀਪੁਰ ਵਿੱਚ ਸਸਕਾਰ ਕਰ ਦਿੱਤਾ ਗਿਆ। ਵਰਨਣਯੋਗ ਹੈ ਕਿ ਸ੍ਰੀ ਊਧਮ ਸਿੰਘ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਗੁਰਦੁਆਰਾ ਮੰਜੀ ਸਾਹਿਬ, ਗੁਰਦੁਆਰਾ ਕੇਸਗੜ੍ਹ ਸਾਹਿਬ (ਆਨੰਦਪੁਰ ਸਾਹਿਬ) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵੱਖ-ਵੱਖ ਗੁਰਦੁਆਰਿਆਂ ’ਚ ਸੇਵਾ ਨਿਭਾਉਣ ਉਪਰੰਤ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਸੇਵਾਮੁਕਤ ਹੋਏ ਸਨ।