ਪੱਤਰ ਪ੍ਰੇਰਕ
ਖਰੜ, 30 ਜਨਵਰੀ
ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਨੇ ਜ਼ਿਲ੍ਹਾ ਪਰਿਸ਼ਦ ਮੁਹਾਲੀ ਦੀ ਮੈਂਬਰਸ਼ਿਪ ਅਤੇ ਇਨਫੋਟੈੱਕ ਦੇ ਸੀਨੀਅਰ ਵਾਈਸ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜਗਮੋਹਨ ਸਿੰਘ ਕੰਗ ਉਨ੍ਹਾਂ ਨੂੰ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਨਾ ਬਣਾਏ ਜਾਣ ਕਾਰਨ ਨਾਰਾਜ਼ ਚੱਲ ਰਹੇ ਹਨ ਤੇ ਕਾਂਗਰਸ ਪਾਰਟੀ ਤੋਂ ਬਾਗੀ ਹੋ ਗਏ ਹਨ। ਇਸ ਸਬੰਧੀ ਅੱਜ ਜਾਰੀ ਕੀਤੇ ਗਏ ਪ੍ਰੈੱਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਹਲਕਾ ਖਰੜ ਤੋਂ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦੀ ਕਾਂਗਰਸ ਵਿੱਚ ਗਿਆਨੀ ਜ਼ੈਲ ਸਿੰਘ ਦੇ ਸਮੇਂ ਤੋਂ 45 ਸਾਲ ਦੀ ਸੇਵਾ ਨੂੰ ਅਣਗੌਲਿਆਂ ਕਰਦੇ ਹੋਏ ਕੰਗ ਪਰਿਵਾਰ ਦੀ ਟਿਕਟ ਕੱਟੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਟਿਕਟ ਹੁਣ ਕਥਿਤ ਤੌਰ ’ਤੇ ਸ਼ਰਾਬ ਦੇ ਠੇਕੇਦਾਰ ਨੂੰ ਦਿਵਾਈ ਗਈ ਹੈ। ਉਨ੍ਹਾਂ ਵੱਲੋਂ ਹੁਣ ਆਜ਼ਾਦ ਤੌਰ ’ਤੇ ਚੋਣ ਲੜੀ ਜਾਵੇਗੀ।