ਨਵੀਂ ਦਿੱਲੀ, 28 ਅਪਰੈਲ
ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਯੈੱਸ ਬੈਂਕ-ਡੀਐੱਚਐੱਫਐੱਲ ਭ੍ਰਿਸ਼ਟਾਚਾਰ ਮਾਮਲੇ ਵਿੱਚ ਮੁੰਬਈ ਦੀ ਰੀਅਲ ਅਸਟੇਟ ਕੰਪਨੀ ਰੇਡੀਅਸ ਡਿਵੈਲਪਰਜ਼ ਦੇ ਸੰਜੈ ਛਾਬੜੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਛਾਬੜੀਆ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸੀਬੀਆਈ ਨੇ 2020 ਵਿੱਚ ਯੈੱਸ ਬੈਂਕ ਦੇ ਬਾਨੀ ਰਾਣਾ ਕਪੂਰ ਅਤੇ ਦੀਵਾਨ ਹਾਊਸਿੰਗ ਫਾਇਨਾਂਸ ਕਾਰਪੋਰੇਸ਼ਨ ਲਿਮਟਿਡ ਦੇ ਕਪਿਲ ਵਧਾਵਨ ਅਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਸੀ। -ਏਜੰਸੀ