ਪੱਤਰ ਪ੍ਰੇਰਕ
ਸੰਗਤ ਮੰਡੀ, 11 ਜੂਨ
ਥਾਣਾ ਨੰਦਗੜ੍ਹ ਅਧੀਨ ਆਉਂਦੇ ਪਿੰਡ ਜੰਗੀਰਾਣਾ ਦੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਇਕ ਨੌਜਵਾਨ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਨੰਦਗੜ੍ਹ ਦੇ ਐੱਸਐੱਚਓ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੁਖਦੀਪ ਸਿੰਘ (32) ਪੁੱਤਰ ਮਹਿੰਦਰ ਸਿੰਘ ਵਾਸੀ ਜੰਗੀਰਾਣਾ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਇਸ ਕਾਰਨ ਉਸ ਨੇ ਬੀਤੀ ਰਾਤ 10 ਕੁ ਵਜੇ ਆਪਣੇ ਲਾਇਸੈਂਸੀ 32 ਬੋਰ ਰਿਵਾਲਵਰ ਨਾਲ ਸਿਰ ਵਿਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਨੰਦਗੜ੍ਹ ਦੀ ਪੁਲੀਸ ਨੇ ਮ੍ਰਿਤਕ ਨੌਜਵਾਨ ਦੀ ਪਤਨੀ ਰਾਜਵੀਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।