ਪੱਤਰ ਪ੍ਰੇਰਕ
ਮਮਦੋਟ, 22 ਜੂਨ
ਕਸਬਾ ਮਮਦੋਟ ਦੇ ਰਹਿਣ ਵਾਲੇ ਪੱਚੀ ਸਾਲਾ ਨੌਜਵਾਨ ਰਮਨਦੀਪ ਸਿੰਘ ਦੀ ਖੇਤ ਵਿੱਚ ਕੰਮ ਕਰਦੇ ਸਮੇਂ ਕਰੰਟ ਲੱਗਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਮਨਦੀਪ ਸਿੰਘ ਸਿੱਧੂ ਪੁੱਤਰ ਬੂਟਾ ਸਿੰਘ ਨੂੰ ਆਪਣੇ ਖੇਤਾਂ ਵਿੱਚੋਂ ਲੰਘਦੀ ਤਾਰ ਤੋਂ ਕਰੰਟ ਲੱਗ ਗਿਆ, ਜਿਸ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਣਯੋਗ ਹੈ ਕਿ ਰਮਨਦੀਪ ਸਿੰਘ ਸਿੱਧੂ ਦਾ ਪਿਛਲੇ ਸਾਲ ਹੀ ਵਿਆਹ ਹੋਇਆ ਸੀ ਅਤੇ ਉਹ ਮਾਪਿਆਂ ਦਾ ਇਕਲੌਤਾ ਪੁੱਤ ਸੀ।