ਪੱਤਰ ਪ੍ਰੇਰਕ
ਟੱਲੇਵਾਲ, 25 ਅਗਸਤ
ਪਿੰਡ ਚੀਮਾ ’ਚ ਨਸ਼ੇ ਦੀ ਓਵਰਡੋਜ਼ ਕਾਰਨ ਬੀਤੇ ਦਿਨ ਮੱਖਣ ਰਾਮ (27) ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਪ੍ਰਕਾਸ਼ ਰਾਮ ਨੇ ਦੱਸਿਆ ਕਿ ਉਸ ਦਾ ਲੜਕਾ ਪਿਛਲੇ ਕੁਝ ਸਮੇਂ ਤੋਂ ਨਸ਼ਾ ਕਰਨ ਦਾ ਆਦੀ ਸੀ। ਕੁਝ ਦਿਨ ਪਹਿਲਾਂ ਉਸ ਨੇ ਬਰਨਾਲਾ ਤੋਂ ਲਿਆ ਕੇ ਨਸ਼ੇ ਦਾ ਕੈਪਸੂਲ ਖਾ ਲਿਆ, ਜਿਸ ਕਾਰਨ ਉਸ ਦੀ ਸਿਹਤ ਖਰਾਬ ਹੋ ਗਈ। ਗੰਭੀਰ ਹਾਲਤ ਵਿੱਚ ਉਸ ਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਬੀਤੇ ਦਿਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਕਰੀਬ ਅੱਠ ਸਾਲ ਪਹਿਲਾਂ ਮੱਖਣ ਰਾਮ ਵਿਆਹ ਹੋਇਆ ਸੀ ਅਤੇ ਉਸ ਦੇ ਤਿੰਨ ਲੜਕੀਆਂ ਹਨ। ਜ਼ਿਕਰਯੋਗ ਹੈ ਕਿ ਮੱਖਣ ਰਾਮ ਦੇ ਨਾਲ ਦੋ ਹੋਰ ਨੌਜਵਾਨਾਂ ਨੇ ਇਹ ਮੈਡੀਕਲ ਕੈਪਸੂਲ ਖਾਧਾ ਸੀ, ਜਿਨ੍ਹਾਂ ’ਚੋਂ ਇੱਕ ਦੀ ਹਾਲਤ ਗੰਭੀਰ ਹੈ।