ਅਬੋਹਰ ਵਿੱਚ ਨੌਜਵਾਨ ਦੀ ਹੱਤਿਆ

ਮ੍ਰਿਤਕ ਦੇ ਵਾਰਸਾਂ ਨੇ ਲਾਸ਼ ਥਾਣੇ ਦੇ ਬਾਹਰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ

ਅਬੋਹਰ ਵਿੱਚ ਨੌਜਵਾਨ ਦੀ ਹੱਤਿਆ

ਰਾਜਿੰਦਰ ਕੁਮਾਰ

ਬਲੂਆਣਾ (ਅਬੋਹਰ) 11ਜਨਵਰੀ

ਅਬੋਹਰ ਸ਼ਹਿਰ ਦੇ ਮੁੱਖ ਬੱਸ ਅੱਡੇ ਲਾਗੇ ਅੱਜ ਦਿਨ ਦਿਹਾੜੇ ਇਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਹਨੀ (25) ਵਜੋਂ ਹੋਈ ਹੈ। ਹੱਤਿਆ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਹਨੀ ਦੀ ਲਾਸ਼ ਨੂੰ ਥਾਣਾ ਸਿਟੀ ਅਬੋਹਰ ਦੇ ਗੇਟ ਅੱਗੇ ਰੱਖ ਕੇ ਰੋਸ ਵਿਖਾਵਾ ਸ਼ੁਰੂ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ਉਪਰੰਤ ਡੀਐੱਸਪੀ ਸੰਦੀਪ ਸਿੰਘ ਦੀ ਅਗਵਾਈ ਵਿੱਚ ਪੁਲੀਸ ਨੇ ਹੱਤਿਆਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਚਾਰ ਜਣੇ ਹਨੀ ਦੇ ਘਰ ਕੋਲ ਪਹੁੰਚੇ ਸਨ। ਮੌਕੇ ਤੋਂ ਮਿਲੇ ਸੀਸੀਟੀਵੀ ਫੁਟੇਜ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਹੱਤਿਆਰਿਆਂ ਨੇ ਯੋਜਨਾਬੱਧ ਤਰੀਕੇ ਨਾਲ ਹਨੀ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All