ਦੋ ਧਿਰਾਂ ਦੇ ਝਗੜੇ ਵਿੱਚ ਨੌਜਵਾਨ ਦੀ ਮੌਤ

ਦੋ ਧਿਰਾਂ ਦੇ ਝਗੜੇ ਵਿੱਚ ਨੌਜਵਾਨ ਦੀ ਮੌਤ

ਪੱਤਰ ਪ੍ਰੇਰਕ
ਪਠਾਨਕੋਟ, 14 ਜਨਵਰੀ

ਕਸਬਾ ਲਮੀਨੀ ਵਿੱਚ ਬੀਤੀ ਦੇਰ ਸ਼ਾਮ ਦੋ ਧਿਰਾਂ ਦਰਮਿਆਨ ਹੋਏ ਝਗੜੇ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦਾ ਇੱਕ ਸਾਥੀ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਅਨੂਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਲਮੀਨੀ ਤੇ ਜ਼ਖ਼ਮੀ ਦੀ ਅਜੈ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦਾ ਪਿਤਾ ਜੀਆਰਪੀ (ਰੇਲਵੇ ਪੁਲੀਸ) ਵਿੱਚ ਏਐੱਸਆਈ ਵਜੋਂ ਤਾਇਨਾਤ ਹੈ। ਵਾਰਦਾਤ ਦੀ ਸੂਚਨਾ ਮਿਲਣ ’ਤੇ ਥਾਣਾ ਡਿਵੀਜ਼ਨ ਨੰਬਰ-1 ਦੇ ਮੁਖੀ ਘਟਨਾ ਵਾਲੀ ’ਤੇ ਪਹੁੰਚੇ ਅਤੇ ਉਨ੍ਹਾਂ ਜਾਂਚ ਆਰੰਭ ਦਿੱਤੀ।

ਪੁਲੀਸ ਨੇ ਮਾਮਲੇ ਵਿੱਚ ਦੂਜੀ ਧਿਰ ਦੇ 9 ਨੌਜਵਾਨਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਿਕ ਨੌਜਵਾਨਾਂ ਦੀਆਂ ਦੋ ਧਿਰਾਂ ਵਿੱਚ ਪਹਿਲਾਂ ਦੁਪਹਿਰ ਸਮੇਂ ਮਾਮੂਲੀ ਝਗੜਾ ਹੋਇਆ ਸੀ। ਪਰ ਦੇਰ ਸ਼ਾਮ ਫਿਰ ਝਗੜਾ ਹੋ ਗਿਆ ਤੇ ਖਾਸਾ ਟਕਰਾਅ ਹੋਇਆ। ਇਸ ਟਕਰਾਅ ਵਿੱਚ ਅਨੂਪ ਸਿੰਘ ਦੇ ਸਿਰ ਤੇ ਛਾਤੀ ਵਿੱਚ ਤੇਜ਼ਧਾਰ ਹਥਿਆਰ ਵੱਜਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਇਸ ਦੌਰਾਨ ਉਸ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਵਿੱਚ ਲਿਜਾਇਆ ਜਾ ਰਿਹਾ ਸੀ ਤਾਂ ਉਸ ਦੀ ਰਾਹ ਵਿੱਚ ਮੌਤ ਹੋ ਗਈ। ਪੁਲੀਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ ਅਤੇ ਨੌਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰੀ ਲਈ ਛਾਪੇ ਮਾਰਨੇ ਆਰੰਭ ਦਿੱਤੇ ਹਨ। ਡੀਐੱਸਪੀ ਸਿਟੀ ਰਾਜਿੰਦਰ ਮਿਨਹਾਸ ਅਨੁਸਾਰ ਦੋਹਾਂ ਧੜਿਆਂ ਵਿੱਚ ਇਹ ਰੰਜਿਸ਼ 2 ਸਾਲ ਪਹਿਲਾਂ ਦੀ ਚੱਲਦੀ ਆ ਰਹੀ ਹੈ। ਉਸ ਵੇਲੇ ਵੀ ਮਾਮੂਲੀ ਗੱਲ ਨੂੰ ਲੈ ਕੇ ਦੋਹਾਂ ਧਿਰਾਂ ਵਿੱਚ ਝਗੜਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਕਰਵਾਉਣ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਬਜਟ 2022-23 ਦੀ ਪੁਣ-ਛਾਣ

ਪੰਜਾਬ ਬਜਟ 2022-23 ਦੀ ਪੁਣ-ਛਾਣ

ਰੁਪਏ ਦੀ ਕੀਮਤ ਵਿਚ ਨਿਘਾਰ ਦਾ ਦੂਜਾ ਪਾਸਾ

ਰੁਪਏ ਦੀ ਕੀਮਤ ਵਿਚ ਨਿਘਾਰ ਦਾ ਦੂਜਾ ਪਾਸਾ

ਪੰਜਾਬ ਸਰਕਾਰ ਦੇ ਬਜਟ ਦਾ ਲੇਖਾ-ਜੋਖਾ

ਪੰਜਾਬ ਸਰਕਾਰ ਦੇ ਬਜਟ ਦਾ ਲੇਖਾ-ਜੋਖਾ

ਪੰਜਾਬ ਦਾ ਬਜਟ ਅਤੇ ਖੇਤੀ ਸੈਕਟਰ

ਪੰਜਾਬ ਦਾ ਬਜਟ ਅਤੇ ਖੇਤੀ ਸੈਕਟਰ

ਸ਼ਹਿਰ

View All