ਟੈਂਪੂ ਤੇ ਐਕਟਿਵਾ ਦੀ ਟੱਕਰ ’ਚ ਨੌਜਵਾਨ ਹਲਾਕ

ਟੈਂਪੂ ਤੇ ਐਕਟਿਵਾ ਦੀ ਟੱਕਰ ’ਚ ਨੌਜਵਾਨ ਹਲਾਕ

ਕਸਬਾ ਮਾਂਗਵਾਲੇ ਨੇੜੇ ਵਾਪਰੇ ਹਾਦਸੇ ਵਿੱਚ ਨੁਕਸਾਨੇ ਗਏ ਵਾਹਨ।

ਬੀ ਐੱਸ ਚਾਨਾ

ਸ੍ਰੀ ਆਨੰਦਪੁਰ ਸਾਹਿਬ, 29 ਅਗਸਤ

ਇੱਥੇ ਸ਼ਾਮ ਸਮੇਂ ਸ੍ਰੀ ਆਨੰਦਪੁਰ ਸਾਹਿਬ-ਨੰਗਲ ਮਾਰਗ ’ਤੇ ਸਥਿਤ ਕਸਬਾ ਮਾਂਗੇਵਾਲ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਨੰਗਲ ਵਾਲੇ ਪਾਸਿਓਂ ਆ ਰਹੇ ਇੱਕ ਟੈਂਪੂ ਨੇ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਆਪਣੇ ਐਕਟਿਵਾ ’ਤੇ ਪਿੰਡ ਜਾ ਰਹੇ ਨੌਜਵਾਨਾਂ ਵਿੱਚ ਟੱਕਰ ਮਾਰ ਦਿੱਤੀ ਜਿਸ ਕਾਰਨ ਨੌਜਵਾਨ ਜਸ਼ਨਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਨਾਲ ਐਕਟਿਵਾ ’ਤੇ ਹੀ ਸਵਾਰ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ਜਦਕਿ ਇਸ ਤੋਂ ਇਲਾਵਾ ਉੱਥੋਂ ਲੰਘ ਰਿਹਾ ਇੱਕ ਰਾਹਗੀਰ ਵੀ ਇਸ ਹਾਦਸੇ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ ਜਿਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ।

ਥਾਣਾ ਸ੍ਰੀ ਆਨੰਦਪੁਰ ਸਾਹਿਬ ਦੇ ਐੱਸਐੱਚਓ ਰੁਪਿੰਦਰ ਸਿੰਘ ਨੇ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਪੁੱਤਰ ਵਿਸਾਖਾ ਸਿੰਘ, ਵਿਕਰਾਂਤ ਪੁੱਤਰ ਦੇਵਕੀ ਨੰਦਨ ਪਿੰਡ ਜਿੰਦਵੜੀ ਦੇ ਰਹਿਣ ਵਾਲੇ ਸਨ ਜੋ ਆਪਣੇ ਐਕਟਿਵਾ ਨੰਬਰ ਪੀਬੀ 74 ਬੀ- 7967 ’ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਪਿੰਡ ਜਾ ਰਹੇ ਸਨ ਕਿ ਇਸ ਦੌਰਾਨ ਪਿੰਡ ਮਾਂਗੇਵਾਲ ਨੇੜੇ ਨੰਗਲ ਵਾਲੇ ਪਾਸਿਓਂ ਆ ਰਹੇ ਇੱਕ ਅਸ਼ੋਕਾ ਟੈਂਪੂ ਨੇ ਉਲਟ ਪਾਸਿਓਂ ਆ ਕੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਜਸ਼ਨਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਵਿਕਰਾਂਤ ਸਣੇ ਸੜਕ ’ਤੇ ਜਾ ਰਿਹਾ ਸਤਵਿੰਦਰ ਸਿੰਘ ਵਾਸੀ ਸੂਰੇਵਾਲ ਗੰਭੀਰ ਜ਼ਖ਼ਮੀ ਹੋ ਗਿਆ।

ਇਨ੍ਹਾਂ ਦੋਵਾਂ ਨੂੰ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲੀਸ ਨੇ ਇਸ ਹਾਦਸੇ ਸਬੰਧੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All