ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ,13 ਜੁਲਾਈ
ਕਸਬਾ ਸ੍ਰੀ ਗੋਇੰਦਵਾਲ ਸਾਹਿਬ ਦੇ ਨੌਜਵਾਨ ਦੀ ਮਲੇਸ਼ੀਆ ਵਿਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਗਰੀਬ ਪਰਿਵਾਰ ਨਾਲ ਸਬੰਧਤ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਦਾ ਰਹਿਣ ਵਾਲਾ ਸੰਦੀਪ ਸਿੰਘ (28) ਪੁੱਤਰ ਬਲਵੰਤ ਸਿੰਘ ਮਲੇਸ਼ੀਆ ਵਿੱਚ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਦੀ ਬੀਤੀ ਰਾਤ ਕੰਮ ’ਤੇ ਜਾਂਦੇ ਸਮੇਂ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਰੋਜ਼ੀ ਰੋਟੀ ਖਾਤਰ ਬੀਤੇ 2 ਸਾਲ ਤੋਂ ਮਲੇਸ਼ੀਆ ਵਿਚ ਗਿਆ ਹੋਇਆ ਸੀ। ਮ੍ਰਿਤਕ ਸੰਦੀਪ ਸਿੰਘ ਅਜੇ ਕੁਆਰਾ ਸੀ। ਪਿੰਡ ਵਾਸੀਆਂ ਨੇ ਲਾਸ਼ ਭਾਰਤ ਲਿਆਉਣ ਲਈ ਪੰਜਾਬ ਸਰਕਾਰ ਕੋਲੋਂ ਸਹਾਇਤਾ ਦੀ ਮੰਗ ਕੀਤੀ ਹੈ।