ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਉੱਤਰ-ਪੂਰਬੀ ਦਿੱਲੀ ਦੇ ਨੰਦ ਨਗਰੀ ਇਲਾਕੇ ਵਿੱਚ ਸਥਿਤ ਪਾਰਕ ’ਚੋਂ 25 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਸਨੀ (25) ਵਜੋਂ ਹੋਈ ਹੈ। ਇਹ ਘਟਨਾ ਬੀਤੀ ਸ਼ਾਮ ਲਗਭਗ 6:57 ਵਜੇ ਵਾਪਰੀ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਬੀ-1...
Advertisement
ਉੱਤਰ-ਪੂਰਬੀ ਦਿੱਲੀ ਦੇ ਨੰਦ ਨਗਰੀ ਇਲਾਕੇ ਵਿੱਚ ਸਥਿਤ ਪਾਰਕ ’ਚੋਂ 25 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਸਨੀ (25) ਵਜੋਂ ਹੋਈ ਹੈ। ਇਹ ਘਟਨਾ ਬੀਤੀ ਸ਼ਾਮ ਲਗਭਗ 6:57 ਵਜੇ ਵਾਪਰੀ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਬੀ-1 ਪਾਰਕ ਵਿੱਚ ਇੱਕ ਵਿਅਕਤੀ ਖੂਨ ਨਾਲ ਲੱਥਪੱਥ ਪਿਆ ਹੈ। ਸੂਚਨਾ ਮਿਲਣ ’ਤੇ ਪੁਲੀਸ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ, ਜਿੱਥੇ ਸਨੀ ਦੀ ਲਾਸ਼ ਪਈ ਮਿਲੀ, ਜਿਸ ਦੇ ਸਿਰ ਵਿੱਚ ਗੋਲੀ ਲੱਗੀ ਹੋਈ ਸੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਨੌਜਵਾਨ ਨੂੰ ਤੁਰੰਤ ਜੀ ਟੀ ਬੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਫੋਰੈਂਸਿਕ ਟੀਮ ਨੇ ਘਟਨਾ ਸਥਾਨ ਤੋਂ ਮਹੱਤਵਪੂਰਨ ਸਬੂਤ ਇਕੱਠੇ ਕੀਤੇ ਹਨ। ਪੁਲੀਸ ਨੂੰ ਮੌਕੇ ਤੋਂ ਕੁਝ ਅਹਿਮ ਸੁਰਾਗ ਵੀ ਮਿਲੇ ਹਨ, ਜਿਨ੍ਹਾਂ ਦੇ ਆਧਾਰ ’ਤੇ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ।
Advertisement
Advertisement
×

