ਅਜੀਤਵਾਲ/ਨਿਹਾਲ ਸਿੰਘ ਵਾਲਾ: ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿੱਚ ਅੱਜ ਨੌਜਵਾਨ ਦਾ ਅਣਪਛਾਤਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਗਲਾ ਵੱਢ ਦਿੱਤਾ। ਨੌਜਵਾਨ ਜ਼ਖ਼ਮੀ ਹਾਲਤ ਵਿਚ ਕਾਫ਼ੀ ਦੇਰ ਸੜਕ ’ਤੇ ਤੜਫਦਾ ਰਿਹਾ ਤੇ ਬਾਅਦ ਵਿੱਚ ਲੋਕ ਉਸ ਨੂੰ ਮੋਗਾ ਦੇ ਸਿਵਲ ਹਸਪਤਾਲ ਲੈ ਕੇ ਜਾ ਰਹੇ ਸਨ ਤਾਂ ਰਸਤੇ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ। ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਡਾ. ਕੋਮਲਪ੍ਰੀਤ ਕੌਰ ਨੇ ਦੱਸਿਆ ਕਿ ਬੱਧਨੀ ਕਲਾਂ ਦੇ ਰਹਿਣ ਵਾਲੇ ਦੇਸ ਰਾਜ (28) ਨੂੰ ਮ੍ਰਿਤਕ ਹਾਲਤ ਵਿੱਚ ਹੀ ਸਿਵਲ ਹਸਪਤਾਲ ਲਿਆਂਦਾ ਗਿਆ ਸੀ। ਇਸ ਸਬੰਧੀ ਥਾਣਾ ਬੱਧਨੀ ਕਲਾਂ ਨੂੰ ਸੂਚਿਤ ਕਰ ਦਿੱਤਾ ਹੈ। -ਪੱਤਰ ਪ੍ਰੇਰਕ