DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪਹਿਲੀ ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ ਬਣਵਾ ਸਕਦੇ ਨੇ ਵੋਟ

12 ਤੱਕ ਭਰੇ ਜਾ ਸਕਦੇ ਹਨ ਫਾਰਮ

  • fb
  • twitter
  • whatsapp
  • whatsapp
Advertisement

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸ ਆਈ ਆਰ) ਦਾ ਕੰਮ ਜ਼ੋਰਾਂ ਉੱਤੇ ਚੱਲ ਰਿਹਾ ਹੈ। ਇਸ ਤਹਿਤ ਪਹਿਲੀ ਅਕਤੂਬਰ ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਆਪਣੀ ਨਵੀਂ ਵੋਟ ਬਣਾਉਣ ਲਈ ਪਹਿਲਾਂ ਹੀ ਅਪਲਾਈ ਕਰ ਸਕਦੇ ਹਨ। ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸੂਬੇ ਦੇ ਸਾਰੇ 18 ਸਾਲ ਦੇ ਨੌਜਵਾਨ ਜਾਂ ਜਿਹੜੇ ਪਹਿਲੀ ਅਕਤੂਬਰ 2026 ਤੱਕ 18 ਸਾਲ ਦੇ ਹੋਣ ਜਾ ਰਹੇ ਹਨ, ਉਹ 12 ਸਤੰਬਰ ਤੱਕ ਆਪਣੇ ਫਾਰਮ ਭਰ ਕੇ ਬੀ ਐੱਲ ਓਜ਼ ਕੋਲ ਜਮ੍ਹਾਂ ਕਰਵਾ ਸਕਦੇ ਹਨ। ਇਨ੍ਹਾਂ ਨੌਜਵਾਨਾਂ ਦੇ ਨਾਮ ਅੰਤਿਮ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਜਿਸ ਦਾ ਨਾਮ 13 ਅਗਸਤ ਨੂੰ ਪ੍ਰਕਾਸ਼ਿਤ ਹੋਈ ਡਰਾਫਟ ਸੂਚੀ ਵਿੱਚ ਮੌਜੂਦ ਹੈ, ਉਹ ਐਂਟਰੀਆਂ ਵਿੱਚ ਸੁਧਾਰ, ਪਤਾ ਬਦਲਣ ਜਾਂ ਹੋਰ ਵੇਰਵੇ ਅਪਡੇਟ ਕਰਨ ਲਈ ਫਾਰਮ 8 ਜਮ੍ਹਾਂ ਕਰਵਾ ਸਕਦਾ ਹੈ। ਇਸ ਤੋਂ ਇਲਾਵਾ ਡਰਾਫਟ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਵੀ 12 ਸਤੰਬਰ ਤੱਕ ਪੇਸ਼ ਕੀਤੇ ਜਾ ਸਕਦੇ ਹਨ।

Advertisement

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਈ ਆਰ ਓਜ਼ ਵੱਲੋਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਾਲੋ-ਨਾਲ ਨਿਬੇੜਾ ਕੀਤਾ ਜਾ ਰਿਹਾ ਹੈ ਅਤੇ ਇਹ ਕਾਰਜ 8 ਅਕਤੂਬਰ ਤੱਕ ਜਾਰੀ ਰਹੇਗਾ। ਸਾਰੀ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਅੰਤਿਮ ਵੋਟਰ ਸੂਚੀ 12 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

Advertisement

Advertisement
×