ਚੰਡੀਗੜ੍ਹ: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ‘ਟਾਕ ਟੂ ਯੂਅਰ ਸੀਈਓ ਪੰਜਾਬ’ ਵਿਸ਼ੇ ਤਹਿਤ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਪੰਜਾਬ ਦੇ ਲੋਕਾਂ ਨਾਲ ਰਾਬਤਾ ਬਣਾਇਆ। ਇਸ ਸੈਸ਼ਨ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੱਤੇ। ਉਨ੍ਹਾਂ ਦੱਸਿਆ ਕਿ ਨੌਜਵਾਨ ਵੋਟਰ ਆਪਣੀ ਵੋਟ 4 ਮਈ ਤੱਕ ਬਣਾ ਸਕਦੇ ਹਨ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਹੁਣ ਤੱਕ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। -ਟਨਸ