ਮੁਟਿਆਰ ਨੇ ਭੇਤ-ਭਰੇ ਹਾਲਾਤ ਵਿੱਚ ਫਾਹਾ ਲਿਆ
ਪੱਤਰ ਪ੍ਰੇਰਕ ਜਲੰਧਰ, 12 ਜੁਲਾਈ ਇੱਥੇ 18 ਸਾਲਾ ਲੜਕੀ ਨੇ ਭੇਤ-ਭਰੇ ਹਾਲਾਤ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਹ ਘਟਨਾ ਥਾਣਾ ਡਿਵੀਜ਼ਨ ਨੰਬਰ-8 ਅਧੀਨ ਪੈਂਦੀ ਸ਼ੰਕਰ ਗਾਰਡਨ ਕਲੋਨੀ ਵਿੱਚ ਵਾਪਰੀ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ...
Advertisement
ਪੱਤਰ ਪ੍ਰੇਰਕ
ਜਲੰਧਰ, 12 ਜੁਲਾਈ
Advertisement
ਇੱਥੇ 18 ਸਾਲਾ ਲੜਕੀ ਨੇ ਭੇਤ-ਭਰੇ ਹਾਲਾਤ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਹ ਘਟਨਾ ਥਾਣਾ ਡਿਵੀਜ਼ਨ ਨੰਬਰ-8 ਅਧੀਨ ਪੈਂਦੀ ਸ਼ੰਕਰ ਗਾਰਡਨ ਕਲੋਨੀ ਵਿੱਚ ਵਾਪਰੀ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭਿਜਵਾ ਦਿੱਤੀ ਹੈ। ਪੁਲੀਸ ਅਨੁਸਾਰ ਫ਼ਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਜਾਂਚ ਕਰਨ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਥਾਣਾ ਡਿਵੀਜ਼ਨ ਨੰਬਰ-8 ਦੇ ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਘਟਨਾ ਦੀ ਸੂਚਨਾ ਮਿਲਣ ਮਗਰੋਂ ਮੌਕੇ ’ਤੇ ਪਹੁੰਚ ਗਏ ਸਨ। ਇਸ ਤੋਂ ਬਾਅਦ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਮੌਕੇ ’ਤੇ ਬੁਲਾਇਆ ਗਿਆ। ਪੁਲੀਸ ਅਨੁਸਾਰ ਕੁੜੀ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਸੀ।
Advertisement
×