ਮਨੋਜ ਸ਼ਰਮਾ/ ਦਰਸ਼ਨ ਸਿੰਘ ਸੋਢੀ
ਬਠਿੰਡਾ/ ਮੁਹਾਲੀ, 2 ਸਤੰਬਰ
ਦਲਿਤ ਵਿਦਿਆਰਥੀਆਂ ਦੇ ਵਜ਼ੀਫਾ ਰਾਸ਼ੀ ਵਿੱਚ ਹੋਏ ਬਹੁ ਕਰੋੜੀ ਘੁਟਾਲੇ ਦੇ ਮਾਮਲੇ ਵਿੱਚ ਬਠਿੰਡਾ ਵਿਖੇ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਕੋਟ ਸ਼ਮੀਰ ਦਿਹਾਤੀ ਪ੍ਰਧਾਨ ਗਰਦੌਰ ਸਿੰਘ ਦੀ ਅਗਵਾਈ ਵਿੱਚ ਯੂਥ ਵਰਕਰਾਂ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਕੋਲ ਪ੍ਰਦਰਸ਼ਨ ਕੀਤਾ ਅਤੇ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ ਗਿਆ। ਗੁਰਦੀਪ ਸਿੰਘ ਕੋਟ ਸ਼ਮੀਰ, ਗਰਦੌਰ ਸਿੰਘ, ਹਰਜੀਤ ਸਿੰਘ ਕਾਲਝਰਾਣੀ, ਜਗਮੀਤ ਸਿੰਘ ਭੋਖੜਾ, ਅਮਰਜੀਤ ਸਿੰਘ ਜੰਡਵਾਲਾ ਨੇ ਕਿਹਾ ਕਿ ਬਹੁ ਕਰੋੜੀ ਸਕਾਲਰਸ਼ਿਪ ਘੁਟਾਲਾ ਪੰਜਾਬ ਦੇ ਲੋੜਵੰਦ ਵਿਦਿਆਰਥੀਆਂ ਨਾਲ ਵੱਡਾ ਧੋਖਾ ਹੈ। ਇਸ ਦੀ ਸੀਬੀਆਈ ਜਾਂਚ ਕਰਵਾ ਕੇ ਮੰਤਰੀ ਖਿਲਾਫ ਪਰਚਾ ਹੋਣਾ ਚਾਹੀਦਾ ਹੈ। ਇਸ ਮੌਕੇ ਸੁਖਰਾਜ ਸਿੰਘ ਰਾਜੀ, ਜਗਮੀਤ ਸਿੰਘ ਭੋਖੜਾ, ਜਸਵੀਰ ਸਿੰਘ ਜੱਸੀ ਹਾਜ਼ਰ ਸਨ।
ਮੁਹਾਲੀ: ਪੰਜਾਬ ਵਿੱਚ ਦਲਿਤ ਵਰਗ ਦੇ ਬੱਚਿਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ਸਕੀਮ ਵਿੱਚ ਕਥਿਤ ਘੁਟਾਲੇ ਦੇ ਮਾਮਲੇ ਨੂੰ ਸਿਆਸਤ ਭਖ ਗਈ ਹੈ। ਯੂਥ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਬੁੱਧਵਾਰ ਨੂੰ ਇੱਥੋਂ ਦੇ ਸੈਕਟਰ-76 ਸਥਿਤ ਡੀਸੀ ਦਫ਼ਤਰ ਦੇ ਬਾਹਰ ਵਿਸ਼ਾਲ ਮੁਜ਼ਾਹਰਾ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਸਾੜ ਕੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੰਟੀ ਰੋਮਾਣਾ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਯੂਥ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਅਤੇ ਦਿਹਾਤੀ ਪ੍ਰਧਾਨ ਮਨਜੀਤ ਸਿੰਘ ਮਲਕਪੁਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮਾਮਲੇ ਦੀ ਨਿਰਪੱਖ ਜਾਂਚ ਦੀ ਆਸ ਨਹੀਂ ਕੀਤੀ ਜਾ ਸਕਦੀ ਹੈ ਕਿਉਂਕਿ ਮੁੱਖ ਮੰਤਰੀ ਖ਼ੁਦ ਸਰਕਾਰ ਦੀ ਬਦਨਾਮੀ ਦੇ ਡਰੋਂ ਆਪਣੇ ਸਾਥੀ ਕੈਬਨਿਟ ਮੰਤਰੀ ਨੂੰ ਬਚਾਉਣ ਲਈ ਹਰ ਹੀਲਾ ਵਰਤ ਰਹੇ ਹਨ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਲੱਖਾਂ ਦਲਿਤ ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਹੈ। ਇਸ ਮੌਕੇ ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਸਤਿੰਦਰ ਸਿੰਘ ਗਿੱਲ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਮਨਜੀਤ ਸਿੰਘ ਮਲਕਪੁਰ, ਹਰਜਿੰਦਰ ਸਿੰਘ ਬਲੌਂਗੀ, ਹਰਵਿੰਦਰ ਸਿੰਘ ਸੋਹਾਣਾ, ਬਲਜੀਤ ਸਿੰਘ ਦੈੜੀ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਬਿਕਰਮਜੀਤ ਸਿੰਘ ਗੀਗੇਮਾਜਰਾ, ਕੈਪਟਨ ਰਮਨਦੀਪ ਸਿੰਘ ਬਾਵਾ, ਜਸਵੀਰ ਸਿੰਘ ਜੱਸੀ ਕੁਰੜਾ, ਬਲਵਿੰਦਰ ਸਿੰਘ ਲਖਨੌਰ, ਗੁਰਪ੍ਰਤਾਪ ਸਿੰਘ ਬੜੀ, ਰਵਿੰਦਰ ਸਿੰਘ ਭਾਂਖਰਪੁਰ, ਕਰਮਜੀਤ ਸਿੰਘ ਬੈਦਵਾਨ ਅਤੇ ਹਰਸ਼ ਸਰਵਾਰਾ, ਜਗਜੀਤ ਸਿੰਘ ਚੌਂਦਹੇੜੀ, ਕਰਨਬੀਰ ਪੂਨੀਆ, ਤਰਨਬੀਰ ਸਿੰਘ, ਮਨਪ੍ਰੀਤ ਸਿੰਘ ਵਿਰਕ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।
ਪਟਿਆਲਾ(ਰੇਵਲ ਸਿੰਘ ਭਿੰਡਰ): ਇੱਥੇ ਮਿੰਨੀ ਸਕੱਤਰੇਤ ਦੇ ਸਾਹਮਣੇ ਅੱਜ ਜ਼ਿਲ੍ਹਾ ਯੂਥ ਅਕਾਲੀ ਦਲ ਪਟਿਆਲਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਦਿਹਾਤੀ ਯੂਥ ਅਕਾਲੀ ਦਲ ਦੇ ਪ੍ਰਧਾਨ ਇੰਦਰਜੀਤ ਸਿੰਘ ਰੱਖੜਾ, ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਅਮਿਤ ਸਿੰਘ ਰਾਠੀ ਅਤੇ ਸ਼ਹਿਰੀ ਪ੍ਰਧਾਨ ਅਵਤਾਰ ਹੈਪੀ ਦੀ ਅਗਵਾਈ ਹੇਠ ਕਾਂਗਰਸ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਵਜ਼ੀਫਾ ਫੰਡਾਂ ਵਿਚ ਕੀਤੇ ਗਏ 64 ਕਰੋੜ ਦੇ ਕਥਿਤ ਘਪਲੇ ਦੇ ਵਿਰੋਧ ਵਿਚ ਪ੍ਰਦਰਸ਼ਨ ਕਰਦਿਆਂ ਮੰਤਰੀ ਧਰਮਸੋਤ ਦਾ ਪੁਤਲਾ ਫੂਕਿਆ ਗਇਆ। ਇਸ ਪ੍ਰਦਰਸ਼ਨ ਦਰਾਨ ਸਾਬਕਾ ਮੇਅਰ ਅਮਰਿੰਦਰ ਬਜਾਜ, ਹੈਰੀ ਮੁਖਮੈਲਪੁਰ, ਬਿੱਟੂ ਚੱਠਾ, ਗੁਰਧਿਆਨ ਸਿੰਘ ਭਾਨਰੀ, ਗੁਰਲਾਲ ਬਹਾਦੁਰਗੜ੍ਹ, ਪ੍ਰੀਤ ਨਾਭਾ, ਵਿਕਰਮ ਚੌਹਾਨ, ਅੰਮ੍ਰਿਤਪਾਲ ਸਿੰਘ ਲੰਗ, ਕਰਨ ਪਟਿਆਲਾ, ਸ਼ਿਵਰਾਜ ਵਿਰਕ ਅਤੇ ਹੋਰ ਯੂਥ ਆਗੂ ਹਾਜ਼ਰ ਸਨ।